Friday, November 22, 2024

111 ਕੁਇੰਟਲ ਕਣਕ ਲੰਗਰ ਸ੍ਰੀ ਗੁਰੂ ਰਾਮ ਜੀ ਲਈ ਭੇਜੀ ਗਈ

ਜੇ.ਆਈ.ਐਸ ਯੂਨੀਵਰਸਿਟੀ ਵੱਲੋਂ ਲੰਗਰ ਲਈ 21 ਲੱਖ ਰੁਪਏ ਦੀ ਰਾਸ਼ੀ ਭੇਟ
ਅੰਮ੍ਰਿਤਸਰ, 13 ਮਈ – (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਵੱਲੋਂ 111 ਕੁਇੰਟਲ ਕਣਕ ਭੇਟਾ ਕੀਤੀ ਈ, ਇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਕਿ ਜੇ.ਆਈ.ਐਸ ਯੂਨੀਵਰਸਿਟੀ ਦੇ ਤਰਨਜੀਤ ਸਿੰਘ ਨਰੂਲਾ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ 21 ਲੱਖ ਰੁਪਏ ਦਾ ਚੈਕ ਲੰਗਰਾਂ ਲਈ ਭੇਜਿਆ ਗਿਆ ਹੈ।ਉਨ੍ਹਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਵੀ 11-11 ਲੱਖ ਰੁਪਏ ਭੇਟਾ ਕੀਤੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਮੂਹ ਡਰਾਈਵਰਾਂ ਵੱਲੋਂ 1 ਲੱਖ 11 ਹਜ਼ਾਰ ਰੁਪਏ ਦੀ ਸੇਵਾ ਲੰਗਰ ਘਰ ਲਈ ਕਰਵਾਈ ਗਈ ਹੈ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …