Sunday, December 22, 2024

ਲੌਂਗੋਵਾਲ ਦੀ ਸੁਪਤਨੀ ਬੀਬੀ ਅਮਰਪਾਲ ਕੌਰ ਨੂੰ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਨਮਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸ਼ੋਕ ਇਕੱਤਰਤਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਕੋਰੋਨਾਵਾਇਰਸ ਦੇ ਚੱਲਦਿਆਂ ਬੀਬੀ ਅਮਰਪਾਲ ਕੌਰ ਦੇ ਭੋਗ ਤੇ ਅੰਤਿਮ ਅਰਦਾਸ ’ਚ ਸ਼ਾਮਲ ਨਾ ਹੋ ਸਕਣ ਕਾਰਨ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸ਼ਰਧਾਂਜਲੀ ਸਮਾਰੋਹ ਦੌਰਾਨ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਬੀਬੀ ਅਮਰਪਾਲ ਕੌਰ ਨੂੰ ਆਪਣੇ ਸ਼ਬਦਾਂ ਰਾਹੀਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
                ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਗੁਰਿੰਦਰ ਸਿੰਘ ਮਥਰੇਵਾਲ, ਗੁਰਬਚਨ ਸਿੰਘ ਲੇਹਲ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ, ਮੈਨੇਜਰ ਮੁਖਤਾਰ ਸਿੰਘ ਚੀਮਾ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਚਿੱਟਾ, ਰਾਮ ਸਿੰਘ ਭਿੰਡਰ ਆਦਿ ਮੌਜੂਦ ਸਨ।
               ਇਸੇ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਦੇ ਭਰਾ ਧਨਵੰਤ ਸਿੰਘ ਕੜੇਵਾਲੇ ਦੇ ਅਕਾਲ ਚਲਾਣੇ ’ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਧਨਵੰਤ ਸਿੰਘ ਦੇ ਚਲਾਣੇ ਨਾਲ ਪੰਥ ਦੀ ਉੱਘੀ ਸ਼ਖ਼ਸੀਅਤ ਬਾਬਾ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …