ਹੁਸ਼ਿਆਰਪੁਰ, 13 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਇਕ ਹੋਰ ਪੋਜ਼ਟਿਵ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਐਕਟਿਵ ਕੇਸਾਂ ਦੀ ਗਿਣਤੀ 82 ਹੋ ਗਈ ਹੈ।ਉਨਾਂ ਦੱਸਿਆ ਕਿ 11 ਮਈ ਨੂੰ ਮਹਾਰਾਸ਼ਟਰ ਤੋਂ ਆਏ ਪਿੰਡ ਖੁਰਾਲਗੜ ਦੇ ਇਸ ਵਿਅਕਤੀ ਨੂੰ ਪਿੰਡ ਵਾਸੀਆਂ ਦੀ ਪਹਿਲਕਦਮੀ ਸਦਕਾ ਪਹਿਲਾਂ ਹੀ ਇਕਾਂਤਵਾਸ ਕੀਤਾ ਹੋਇਆ ਸੀ ਅਤੇ ਅੱਜ ਇਸ ਦਾ ਸੈਂਪਲ ਪੋਜ਼ਟਿਵ ਆਉਣ `ਤੇ ਆਈਸੋਲੇਸ਼ਨ ਵਾਰਡ, ਸਿਵਲ ਹਸਪਤਾਲ ਵਿਖੇ ਦਾਖਲ ਕਰ ਲਿਆ ਗਿਆ ਹੈ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 1398 ਸੈਂਪਲ ਲਏ ਗਏ ਹਨ, ਜਿਨਾਂ ਵਿੱਚ 1227 ਨੈਗੇਟਿਵ ਆਏ ਹਨ, 57 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਦੱਸਿਆ ਕਿ 21 ਸੈਂਪਲ ਇਨਵੈਲਿਡ ਪਾਏ ਗਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਪੋਜ਼ਟਿਵ 4 ਮਰੀਜਾਂ ਦੀ ਮੌਤ ਹੋ ਚੁੱਕੀ ਹੈ ਅਤੇ 7 ਮਰੀਜ਼ ਪੂਰੀ ਤਰਾਂ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਉਕਤ ਸਮੇਤ ਹੁਣ ਤੱਕ ਜ਼ਿਲੇ ਨਾਲ ਸਬੰਧਤ 93 ਕੇਸ ਪੋਜ਼ਟਿਵ ਪਾਏ ਗਏ ਹਨ, ਜਿਨਾਂ ਵਿੱਚ 82 ਐਕਟਿਵ ਕੇਸ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …