Wednesday, October 7, 2026

ਕਰੋਨਾ ਵਾਇਰਸ ਦੇ ਪ੍ਰਭਾਵ ਤੋਂ ਮੁਕਤ ਹੋਏ ਚਾਰ ਮਰੀਜ਼ਾਂ ਨੂੰ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਛੁੱਟੀ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਮਈ (ਪੰਜਾਬ ਪੋਸਟ ਬਿਊਰੋ) – ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ ਕੋਵਿਡ-19 ਦੇ 66 ਮਰੀਜ਼ਾਂ ਦੀ ਰਿਪੋਟ ਪਾਜ਼ਟਿਵ ਪਾਈ ਗਈ ਹੈ ਅਤੇ ਜਿਹਨਾਂ ਵਿਚੋਂ 4 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਪਹਿਲਾਂ ਹੀ ਛੁੱਟੀ ਦੇ ਦਿੱਤੀ ਗਈ ਹੈ।ਬਾਕੀ ਰਹਿੰਦੇ 62 ਮਰੀਜਾਂ ਦੀ ਸਿਹਤ ਸਥਿਰ ਹੈ ਅਤੇ ਲਗਾਤਾਰ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
                  ਅੱਜ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਲਏ ਗਏ 1366 ਸੈਂਪਲਾਂ ਵਿਚੋਂ 1161 ਸੈਂਪਲਾਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 139 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਕੋਵਿਡ-19 ਹਸਪਤਾਲ ਵਿਚ ਜ਼ੇਰੇ ਇਲਾਜ਼ ਇਨ੍ਹਾਂ ਮਰੀਜ਼ਾਂ ਦਾ ਲਗਾਤਾਰ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਜਲਦ ਇਹ ਵੀ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤਣਗੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …