Thursday, October 8, 2026

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਇਕਾਂਤਵਾਸ ਕੇਂਦਰ ਵਿੱਚੋਂ 77 ਸ਼ਰਧਾਲੂ ਘਰਾਂ ਨੂੰ ਭੇਜੇ

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ

ਪਟਿਆਲਾ, 13 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਮਹਾਰਾਸ਼ਟਰ ਤੋਂ 28 ਅਪ੍ਰੈਲ ਨੂੰ ਪਟਿਆਲਾ ਪਰਤੇ 77 ਸ਼ਰਧਾਲੂਆਂ ਨੂੰ ਅੱਜ 14 ਦਿਨਾਂ ਦੇ ਇਕਾਂਤਵਾਸ ਮਗਰੋਂ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਮਾਤਾ ਨਾਨਕੀ ਸਰਾਂ ਤੋਂ ਆਪੋ ਆਪਣੇ ਘਰਾਂ ਨੂੰ ਵਾਪਸ ਭੇਜਿਆ ਗਿਆ।ਇਨ੍ਹਾਂ ਸ਼ਰਧਾਲੂਆਂ ਨੇ ਸਵੈ ਘੋਸ਼ਣਾ ਪੱਤਰ ਦੇ ਕੇ 19 ਮਈ ਤੱਕ ਆਪਣੇ ਘਰਾਂ ਵਿੱਚ ਇਕਾਂਤਵਾਸ ਹੋਣ ਦਾ ਪ੍ਰਣ ਕੀਤਾ ਹੈ।ਇਨ੍ਹਾਂ ਸ਼ਰਧਾਲੂਆਂ ਵਿੱਚ ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ ਦੇ ਕੁੱਝ ਡਰਾਇਵਰ ਤੇ ਕੰਡਕਟਰ ਵੀ ਸ਼ਾਮਲ ਸਨ।
             ਆਪਣੇ ਘਰਾਂ ਨੂੰ ਜਾਣ ਸਮੇਂ ਇਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਵਾਪਸੀ ਸਮੇਤ ਇੱਥੇ ਸਹੂਲਤਾਂ ਪ੍ਰਦਾਨ ਕਰਨ ਲਈ ਉਹ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧੰਨਵਾਦੀ ਹਨ।ਨਾਇਬ ਤਹਿਸੀਲਦਾਰ ਪਰਮਜੀਤ ਜਿੰਦਲ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਮੈਡੀਕਲ ਸਕਰੀਨਿੰਗ ਤੋਂ ਬਾਅਦ ਘਰ ਭੇਜਿਆ ਗਿਆ ਹੈ।ਇਸ ਮੌਕੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਸ਼਼੍ਰੋਮਣੀ ਕਮੇਟੀ ਦੇ ਨੁਮਾਇੰਦੇ ਮੌਜੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …