ਧੂਰੀ, 14 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਣਕ ਦੀ ਨਾੜ ਸਾੜਣ ਨਾਲ ਪ੍ਰਦੂਸ਼ਿਤ ਹੋਏ ਵਾਤਾਵਰਣ
ਕਾਰਨ ਲੋਕਾਂ ਨੂੰ ਖੰਘ-ਖਾਂਸੀ, ਨਜ਼ਲਾ-ਜ਼ੁਖਾਮ ਅਤੇ ਸਾਹ ਲੈਣ ਵਿੱਚ ਤਕਲੀਫ ਹੋ ਸਕਦੀ ਹੈ।ਇਹ ਲੱਛਣ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਨਾਲ ਮਿਲਦੇ ਹੋਣ ਕਰਕੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਵਧ ਸਕਦੀ ਹੈ।
ਇਸ ਲਈ ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਪਾਸੋਂ ਕਣਕ ਦੀ ਨਾੜ ਸਾੜਣ ਵਾਲਿਆਂ ਖਿਲ਼ਾਫ ਕਾਨੂੰਨੀ ਕਾਰਵਾਈ ਕਰਨ ਦੇ ਪ੍ਰਾਪਤ ਹੋਏ ਨਿਰਦੇਸ਼ਾਂ ਤਹਿਤ ਥਾਣਾ ਸਦਰ ਧੂਰੀ ਦੀ ਪੁਲਿਸ ਨੂੰ ਕਣਕ ਦੀ ਨਾੜ ਸਾੜਣ ਵਾਲੇ ਕਈ ਕਿਸਾਨਾਂ ਖਿਲਾਫ ਖਿਲਾਫ ਬਣਦੀ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ।ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਪਟਵਾਰੀਆਂ ਅਤੇ ਹੋਰ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਕਣਕ ਦੀ ਨਾੜ ਸਾੜਣ ਵਾਲੇ ਕਿਸਾਨਾਂ ਦੀ ਜਾਣਕਾਰੀ ਇੱਕਠੀ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਦੀ ਅਗਵਾਈ ਹੇਠ ਨਾੜ ਸਾੜਣ ਵਾਲੇ ਕਿਸਾਨਾਂ ਖਿਲਾਫ ਮੁਕੱਦਮੇ ਦਰਜ ਕਰਵਾਉਣ ਦੀ ਰੂਪ-ਰੇਖਾ ਉਲੀਕੀ ਜਾ ਚੁੱਕੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media