ਧੂਰੀ, 14 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਥਾਣਾ ਸਿਟੀ ਧੂਰੀ ਵਿਖੇ ਤਿੰਨ ਮਹੀਨੇ ਬਤੌਰ ਮੁਖੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ
ਵਾਲੇ ਆਈ.ਪੀ.ਐਸ ਅਧਿਕਾਰੀ ਆਦਿਤਯ ਦਾ ਤਬਾਦਲਾ ਕਰ ਦਿੱਤਾ ਗਿਆ ਹੈ।ਉਨਾਂ ਨੂੰ ਅੱਜ ਡੀ.ਐਸ.ਪੀ ਧੂਰੀ ਰਛਪਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਵਿਭਾਗ ਵੱਲੋਂ ਨਿੱਘੀ ਵਿਦਾਇਗੀ ਦੇ ਕੇ ਵਿਦਾ ਕੀਤਾ ਗਿਆ।
ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਆਦਿਤਯ ਨੂੰ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ 2018 ਬੈਚ ਦੇ ਆਈ.ਪੀ.ਐਸ ਅਧਿਕਾਰੀ ਆਦਿਤਯ ਦੀ ਪਹਿਲੀ ਨਿਯੁੱਕਤੀ ਏ.ਐਸ.ਪੀ ਸੰਗਰੂਰ ਅਤੇ ਥਾਣਾ ਮੁਖੀ ਧੂਰੀ ਵਜੋਂ ਹੋਈ ਸੀ ਅਤੇ ਬਿਨਾਂ ਕਿਸੇ ਦਬਾਓ ਦੇ ਆਪਣੀ ਡਿਊਟੀ ਨਿਭਾਉਂਦਿਆਂ ਆਦਿਤਯ ਨੂੰ ਕਈ ਵਾਰ ਕੁੱਝ ਨਾਮੀ-ਗਰਾਮੀ ਵਿਅਕਤੀਆਂ ਦੀ ਨਰਾਜ਼ਗੀ ਦਾ ਸਾਹਮਣਾ ਵੀ ਕਰਨਾ ਪਿਆ ਸੀ।ਇਸ ਦੇ ਬਾਵਜੂਦ ਆਦਿਤਯ ਨੇ ਕਰਫਿਊ ਅਤੇ ਲਾਕਡਾਊਨ ਦੌਰਾਨ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਂਦਿਆਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕਰਫਿਊ ਦੀ ਪਾਲਣਾ ਯਕੀਨੀ ਬਨਾਉਣ ਲਈ ਪ੍ਰੇਰਿਤ ਕੀਤਾ।
ਆਦਿਤਯ ਨੇ ਵਿਦਾਇਗੀ ਦੇਣ ਪਹੁੰਚੇ ਸਮਾਜਿਕ, ਧਾਰਮਿਕ ਤੇ ਵਪਾਰਕ ਸੰਸਥਾਵਾਂ ਦੇ ਆਗੂਆਂ ਅਤੇ ਵਾਲੇ ਪੁਲਿਸ ਵਿਭਾਗ ਤੋਂ ਕਿਸੇ ਪ੍ਰਕਾਰ ਦਾ ਮਾਣ-ਸਨਮਾਨ ਚਿੰਨ੍ਹ ਅਤੇ ਸਿਰੋਪਾਓ ਆਦਿ ਲੈਣ ਤੋਂ ਇਨਕਾਰ ਕਰਦਿਆਂ ਉਹਨਾਂ ਨੇ ਦਿੱਤੇ ਗਏ ਸਹਿਯੋਗ ਬਦਲੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media