ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵੱਲੋਂ ਬੀਤੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ ਪਾਠ
ਸਾਹਿਬਦੀ ਸੰਪੂਰਨਤਾ ’ਤੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਭੋਗ ਪਾਇਆ ਗਿਆ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਹਿਜ ਪਾਠ ਸਾਹਿਬ ਦੇ ਭੋਗ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਗੁਰਬਚਨ ਸਿੰਘ ਲੇਹਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਗੁਰਪ੍ਰੀਤ ਸਿੰਘ ਸਮੇਤ ਪਬਲੀਕੇਸ਼ਨ ਵਿਭਾਗ ਦਾ ਸਟਾਫ ਹਾਜ਼ਰ ਸੀ। ਡਾ. ਰੂਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਸਮੂਹ ਮੁਲਾਜ਼ਮਾਂ ਨੇ ਮਨੁੱਖਤਾ ਦੀ ਸਲਾਮਤੀ ਲਈ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੁਕੰਮਲ ਸਹਿਜ ਪਾਠ ਕੀਤਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media