Sunday, October 11, 2026

ਲੰਗਰ ਗੁਰੂ ਰਾਮਦਾਸ ਜੀ ਲਈ ਸ਼ਹੂਰ ਦੀਆਂ ਸੰਗਤਾਂ ਵਲੋਂ 40 ਕੁਇੰਟਲ ਕਣਕ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਞਗੁਰਦਾਸਪੁਰ ਦੇ ਨਗਰ ਸ਼ਹੂਰ ਦੀਆਂ ਸੰਗਤਾਂ ਵੀ ਸਾਂਝੇ ਉਦਮ ਨਾਲ 40 ਕੁਇੰਟਲ ਕਣਕ ਲੈ ਕੇ ਸ੍ਰੀ ਦਰਬਾਰ ਸਾਹਿਬ ਪੁੱਜੀਆਂ।ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਲੰਗਰ ਸੁਖਬੀਰ ਸਿੰਘ ਨੇ ਸਨਮਾਨ ਕੀਤਾ। ਸ਼ਹੂਰ ਦੀਆਂ ਸੰਗਤਾਂ ਵੱਲੋਂ ਇਹ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦੀ ਪ੍ਰੇਰਨਾ ਨਾਲ ਕੀਤੀ ਗਈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …