Tuesday, September 29, 2026

ਪੌਜ਼ਟਿਵ ਮਰੀਜ਼ਾਂ ਦੇ 44 ਨਵੇਂ ਸੰਪਰਕਾਂ ਦੇ ਅੱਜ ਲਏ ਗਏ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 14 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਵਿਟ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ 44 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ 1442 ਸੈਂਪਲ ਲਏ ਗਏ ਹਨ, ਜਿਨਾਂ ਵਿਚੋਂ 1227 ਨੈਗੇਟਿਵ ਆਏ ਹਨ। 101 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਦੱਸਿਆ ਕਿ 21 ਸੈਂਪਲ ਇਨਵੈਲਿਡ ਪਾਏ ਗਏ ਹਨ।
               ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਪੋਜ਼ੀਟਿਵ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 7 ਮਰੀਜ਼ ਪੂਰੀ ਤਰਾਂ ਤੰਦਰੁਸਤ ਹੋ ਕੇ ਘਰ ਜਾ ਚੁੱਕੇ ਹਨ।ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਨਾਲ ਸਬੰਧਤ 93 ਕੇਸ ਪੋਜ਼ੀਟਿਵ ਪਾਏ ਗਏ ਹਨ।ਜਿਸ ਵਿੱਚੋਂ 82 ਐਕਟਿਵ ਕੇਸ ਹਨ, ਜੋ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਸਿਵਲ ਹਸਪਤਾਲ ਦਸੂਹਾ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ਼ ਅਧੀਨ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …