ਸ੍ਰੀ ਮੁਕਤਸਰ ਸਾਹਿਬ, 15 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦਿਹਾਂਤ ਹੋ ਗਿਆ ਹੈ।ਉਹਨਾਂ ਦਾ ਇਲਾਜ਼ ਮੋਹਾਲੀ ਦੇ ਹਸਪਤਾਲ ‘ਚ ਚੱਲ ਰਿਹਾ ਸੀ, ਜਿਥੇ ਉਨਾਂ ਨੇ ਬੀਤੀ ਰਾਤ ਆਖਰੀ ਸਾਹ ਲਿਆ ਹੈ।88 ਸਾਲਾ ਗੁਰਦਾਸ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਤਾਇਆ ਜੀ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਹੋਰ ਸ਼ਖਸ਼ੀਅਤਾਂ ਨੇ ਗੁਰਦਾਸ ਸਿੰਘ ਬਾਦਲ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜਿਕਰਯੋਗ ਹੈ ਕਿ ਇਸੇ ਸਾਲ ਮਾਰਚ ਵਿੱਚ ਤਕਰੀਬਨ ਡੇੜ ਮਹੀਨਾ ਪਹਿਲਾਂ ਉਨਾਂ ਦੀ ਪਤਨੀ ਹਰਮਿੰਦਰ ਕੌਰ ਦਾ ਵੀ ਦਿਹਾਂਤ ਹੋ ਗਿਆ ਸੀ।ਉਹ ਪਿੱਛੇ ਆਪਣੇ ਪੁੱਤਰ ਮਨਪ੍ਰੀਤ ਸਿੰਘ ਬਾਦਲ ਤੇ ਇੱਕ ਬੇਟੀ ਛੱਡ ਗਏ ਹਨ।ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਉਨਾਂ ਦੇ ਪਿਤਾ ਦਾ ਅੰਤਿਮ ਸਸਕਾਰ ਪਿੰਡ ਬਾਦਲ ‘ਚ ਕੀਤਾ ਜਾਵੇਗਾ।ਉਨਾਂ ਨੇ ਸੋਸ਼ਲ਼ ਮੀਡੀਆ ਰਾਹੀਂ ਰਿਸ਼ਤੇਦਾਰਾਂ, ਸਬੰਧੀਆਂ ਤੇ ਸ਼ੁਭਚਿੰਤਕਾਂ ਨੂੰ ਸਸਕਾਰ ਵਿੱਚ ਸ਼ਾਮਲ ਹੋਣ ਤੋਂ ਪ੍ਰਹੇਜ਼ ਕਰਨ ਦੀ ਅਪੀਲ਼ ਕੀਤੀ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …