ਭੀਖੀ, 15 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਨਾਂ ਦੀ ਮਹਾਂਮਾਰੀ ਦੌਰਾਨ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੰਮ ਕਰ ਰਹੇ ਕਿਸਾਨਾਂ, ਖੇਤ ਮਜਦੂਰਾਂ,
ਵਰਕਰਾਂ ਤੇ ਘਰਾਂ ਵਿੱਚ ਰਹਿ ਰਹੇ ਲੋਕਾਂ ਦੀ ਸਿਹਤ ਸਰੁੱਖਿਆ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਰਘਵੀਰ ਸਿੰਘ ਮਾਨ ਦੀ ਅਗਵਾਈ ਹੇਠ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਐਨ.ਐਸ.ਐਸ ਵਿਭਾਗ ਵਲੋਂ ਮਾਸਕਾ ਦੀ ਵੰਡ ਕੀਤੀ ਗਈ।ਕੋਆਡੀਨੇਟਰ ਪ੍ਰੋ. ਅਮਰ ਸਿੰਘ ਨੇ ਦੱਸਿਆ ਕਿ ਇਹ ਮਾਸਕ ਕਾਲਜ ਵਿੱਚ ਚੱਲ ਰਹੇ ਫੈਸ਼ਨ ਡਿਜ਼ਾਇਨਿੰਗ ਦੇ ਵਿਦਿਆਰਥੀਆਂ ਦੁਆਰਾ ਪ੍ਰੋ. ਸ਼ਵਿੰਦਰ ਕੌਰ ਦੀ ਅਗਵਾਈ ਹੇਠ ਆਪਣੇ-ਆਪਣੇ ਘਰਾਂ ਵਿੱਚ ਤਿਆਰ ਕੀਤੇ ਗਏ ਹਨ।ਹੁਣ ਤੱਕ ਲਗਭਗ 2000 ਦੇ ਕਰੀਬ ਇਹ ਮਾਸਕ ਜਰੂਰਤਮੰਦ ਲੋਕਾਂ ਵਿੱਚ ਵੰਡੇ ਜਾ ਚੁੱਕੇ ਹਨ।ਕਾਲਜ ਪ੍ਰਿੰਸੀਪਲ ਕੇ.ਕੇ ਸ਼ਰਮਾ ਨੇ ਐਨ.ਐਸ.ਐਸ ਵਲੰਟੀਅਰਾਂ ਦੇ ਇਸ ਕੰਮ ਦੀ ਪ੍ਰਸੰਸਾ ਕੀਤੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media