ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ
ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ ‘ਤੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਬੀ ਅਮਰਪਾਲ ਕੌਰ ਜੋ ਕਿ ਇੱਕ ਸੇਵਾ ਮੁਕਤ ਅਧਿਆਪਕਾ ਸਨ, ਦੇ ਬੇਵਕਤੀ ਵਿਛੋੜੇ ਨਾਲ ਲੌਂਗੋਵਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।