Wednesday, August 12, 2026

ਪ੍ਰਵਾਸੀ ਕਾਮਿਆਂ ਨੂੰ ਲੈ ਕੇ ਗੱਡੀ ਅੰਬੇਦਕਰ ਨਗਰ ਲਈ ਰਵਾਨਾ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ‘ਚ ਭੇਜਣ ਦੀ ਕੀਤੀ ਪਹਿਲ ਨੂੰ

ਵੱਡਾ ਹੁੰਗਾਰਾ ਮਿਲ ਰਿਹਾ ਹੈ।ਜਿੰਨਾ ਮਜਦੂਰਾਂ ਨੇ ਪੰਜਾਬ ਸਰਕਾਰ ਦੀ ਵੈਬ ਸਾਇਟ ‘ਤੇ ਅਪਲਾਈ ਕੀਤਾ ਹੈ, ਉਨਾਂ ਨੂੰ ਮੋਬਾਈਲ ਫੋਨ ‘ਤੇ ਸੰਦੇਸ਼ ਭੇਜ ਕੇ ਸੱਦਿਆ ਜਾ ਰਿਹਾ ਹੈ ਅਤੇ ਡਾਕਟਰੀ ਮੁਆਇਨਾ ਕਰਵਾ ਕੇ ਰੇਲ ਗੱਡੀ ਵਿਚ ਭੇਜਿਆ ਜਾ ਰਿਹਾ ਹੈ।ਇਸ ਲਈ ਸਾਰਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਤੋਂ ਅੰਬੇਦਕਰ ਨਗਰ (ਉਤਰ ਪ੍ਰਦੇਸ਼) ਲਈ ਗੱਡੀ ਰਵਾਨਾ ਹੋ ਗਈ।ਇਸ ਵਿਚ ਕੁੱਲ 1200 ਮੁਸਾਫਿਰ ਸਵਾਰ ਸਨ।ਸਾਰੇ ਪ੍ਰਵਾਸੀਆਂ ਦਾ ਡਾਕਟਰੀ ਮੁਆਇਨਾ ਕਰਵਾ ਕੇ ਅਤੇ ਰੋਟੀ-ਪਾਣੀ ਨਾਲ ਦੇ ਕੇ ਰੇਲ ਗੱਡੀ ਵਿਚ ਚੜਾਇਆ ਗਿਆ।ਸਟੇਸ਼ਨ ‘ਤੇ ਐਸ.ਡੀ.ਐਮ ਵਿਕਾਸ ਹੀਰਾ, ਤਹਿਸੀਲਦਾਰ ਵੀਰ ਕਰਨ ਸਿੰਘ ਅਤੇ ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ ਮੁਸਾਫਿਰਾਂ ਨੂੰ ਤੋਰਨ ਲਈ ਮੌਜੂਦ ਸਨ।
                  ਰੇਲਵੇ ਯਾਤਰਾ ਲਈ ਨਿਯੁੱਕਤ ਕੀਤੇ ਗਏ ਨੋਡਲ ਅਧਿਕਾਰੀ ਰਜਤ ਉਬਰਾਏ ਵੱਲੋਂ ਪ੍ਰਵਾਸੀਆਂ ਦੇ ਡਾਕਟਰੀ ਮੁਆਇਨੇ ਦਾ ਪ੍ਰਬੰਧ ਕੀਤਾ ਗਿਆ।ਰੇਲਵੇ ਵਿਭਾਗ ਦੀ ਟੀਮ ਵੱਲੋਂ ਕੁਲਜੀਤ ਸਿੰਘ ਹੁੰਦਲ ਤੇ ਹੋਰ ਸਟਾਫ ਵੀ ਪ੍ਰਵਾਸੀਆਂ ਦੀ ਸਹਾਇਤਾ ਲਈ ਹਾਜ਼ਰ ਰਿਹਾ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …