ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ
ਨੇ ਪਿੰਡ ਨਮੋਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਭੇਟ ਕੀਤਾ ਹੈ।ਰਾਜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸੂਬੇ ਦੇ ਲੋਕਾਂ ਨੂੰ ਇਸ ਸੰਕਟ ਦੇ ਦੌਰ ਵਿੱਚ ਕੱਢਣ ਲਈ ਉਠਾਏ ਜਾ ਰਹੇ ਕਦਮਾਂ ਅਧੀਨ ਅੱਜ ਪਿੰਡ ਨਮੋਲ ਵਿਖੇ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਗਿਆ ਹੈ।ਇਸ ਮੌਕੇ ਸੀਨੀਅਰ ਆਗੂ ਬਿੰਦਰ ਖਾਨ ਨਮੋਲ, ਅਵਤਾਰ ਸਿੰਘ ਸ਼ੇਰੋਂ, ਨਿਰਮਲ ਭੰਮਾਵੱਦੀ, ਕੁਲਦੀਪ ਸਿੰਘ ਨਹਿਲ, ਅਮਰ ਸਿੰਘ ਬੋਪਾਰਾਏ, ਪ੍ਰੀਤ ਕੁੰਨਰਾਂ, ਵਿੱਕੀ ਸਿੰਘ, ਪੁਸ਼ਪਿੰਦਰ ਬੋਪਾਰਾਏ, ਲਾਲੀ ਖਾਨ ਅਤੇ ਕ੍ਰਿਸ਼ਨ ਬਾਵਾ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media