ਚੰਡੀਗੜ੍ਹ, 15 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ `ਤੇ ਦਿਲ ਦੀਆਂ ਗਹਿਰਾਈਆਂ ਤੋਂ ਦੁੱਖ ਸਾਂਝਾ ਕੀਤਾ ਹੈ।
ਸਰਦਾਰ ਗੁਰਦਾਸ ਸਿੰਘ ਬਾਦਲ 88 ਵਰ੍ਹਿਆਂ ਦੇ ਸਨ, ਜਿਨ੍ਹਾਂ ਨੇ ਬੀਤੀ ਰਾਤ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ।ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਪਰਿਵਾਰ ਅਤੇ ਸਾਕ-ਸਬੰਧੀਆਂ ਲਈ ਵੱਡਾ ਘਾਟਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੀ ਭੈਣ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਬਰਦਾਸ਼ਤ ਕਰ ਲੈਣ ਦੀ ਹਿੰਮਤ ਦਿਖਾਉਣਗੇ।
ਮੁੱਖ ਮੰਤਰੀ ਨੇ ਗੁਰਦਾਸ ਬਾਦਲ ਵਲੋਂ ਲੋਕਾਂ ਦੀ ਖਾਸ ਕਰਕੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਸ਼ੇਸ਼ ਕਰਕੇ ਮਾਲਵਾ ਖਿੱਤੇ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਪਾਏ ਅਹਿਮ ਯੋਗਦਾਨ ਨੂੰ ਵੀ ਚੇਤੇ ਕੀਤਾ।
ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …