ਲੁਧਿਆਣਾ, 16 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਲੁਧਿਆਣਾ ਵਿੱਚ 24 ਮਰੀਜ਼
ਠੀਕ ਹੋ ਚੁੱਕੇ ਹਨ, ਜੋ ਕਿ ਇੱਕ ਬਹੁਤ ਹੀ ਵੱਡੀ ਖੁਸ਼ਖ਼ਬਰੀ ਹੈ।ਉਨਾਂ ਦੱਸਿਆ ਕਿ ਕੱਲ ਠੀਕ ਹੋਣ ਵਾਲਿਆਂ ਵਿੱਚ 4 ਕੋਟਾ ਤੋਂ ਵਾਪਸ ਲਿਆਂਦੇ ਵਿਦਿਆਰਥੀ ਹਨ ਅਤੇ 7 ਨੰਦੇੜ ਤੋਂ ਵਾਪਸ ਲਿਆਂਦੇ ਸ਼ਰਧਾਲੂ ਹਨ।ਇਸ ਤੋਂ ਇਲਾਵਾ ਕੱਲ ਤੱਕ ਜ਼ਿਲਾ ਲੁਧਿਆਣਾ ਵਿੱਚ 4599 ਨਮੂਨੇ ਲਏ ਗਏ ਹਨ, ਜਿਨਾਂ ਵਿਚੋਂ 4186 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ।ਜ਼ਿਲਾ ਲੁਧਿਆਣਾ ਨਾਲ ਸੰਬੰਧਤ 146 ਨਮੂਨੇ ਪਾਜ਼ੀਟਿਵ ਆਏ ਹਨ, ਜਦਕਿ ਬਾਕੀ ਜ਼ਿਲਿਆਂ ਨਾਲ ਸੰਬੰਧਤ ਮਾਮਲਿਆਂ ਦੀ ਗਿਣਤੀ 59 ਹੈ।ਹੁਣ ਤੱਕ 24 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 6 ਮੌਤਾਂ ਹੋ ਚੁੱਕੀਆਂ ਹਨ।ਜ਼ਿਲਾ ਲੁਧਿਆਣਾ ਦੇ 116 ਮਰੀਜ਼ਾਂ ਦਾ ਇਲਾਜ਼ ਸਿਵਲ ਹਸਪਤਾਲ ਲੁਧਿਆਣਾ ਅਤੇ ਜੱਚਾ ਬੱਚਾ ਹਸਪਤਾਲ (ਵਰਧਮਾਨ ਮਿੱਲ ਪਿੱਛੇ) ਵਿਖੇ ਚੱਲ ਰਿਹਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media