Thursday, August 13, 2026

ਕੋਰੋਨਾ ਮੁਕਤ ਹੋਣ ‘ਤੇ ਜ਼ਿਲ੍ਹੇ ਦੇ 81 ਮਰੀਜ਼ਾਂ ਨੂੰ ਘਰਾਂ ‘ਚ ਭੇਜਿਆ

ਵਿਧਾਇਕ ਡਾ. ਅਗਨੀਹੋਤਰੀ ਤੇ ਹਰਮਿੰਦਰ ਗਿੱਲ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ।ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨਾਂ ਨੂੰ ਸਿਹਤਯਾਬ ਹੋਣ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਅਤੇ ਐਸ.ਡੀ.ਐਮ ਤਰਨ ਤਾਰਨ ਰਜਨੀਸ਼ ਅਰੋੜਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
               ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਯਾਤਰੀ ਜਿਹੜੇ ਆਈਸੋਲੇਸ਼ਨ ਸੈਂਟਰਾਂ ਵਿੱਚ ਇਲਾਜ਼ ਲਈ ਦਾਖਲ ਕੀਤੇ ਗਏ ਸਨ।ਉਹਨਾਂ ਦੇ ਸਿਹਤ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਟੈਸਟ ਨੈਗੇਟਿਵ ਆਉਣ ’ਤੇ ਛੁੱਟੀ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।
                 ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਰਨਜੀਤ ਸਿੰਘ ਧਵਨ, ਜ਼ਿਲਾ ਐਪੀਡੀਮੋਲੋਜਿਸਟ ਡਾ. ਬਿਧੀ ਲੌਰਡ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰ ਮੋਹਨ ਗੁਪਤਾ ਹਾਜ਼ਰ ਸਨ ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …