ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਸਾਬਕਾ ਐਸੋਸੀਏਟ
ਪ੍ਰੋਫੈਸਰ ਪਰਮਜੀਤ ਸਿੰਘ ਮਹੁੂਰਾ ਦੀ ਅੱਜ ਸਵੇਰੇ ਅਚਨਚੇਤ ਦਿਲ ਦਾ ਦੌਰਾ ਕਰਕੇ ਅਕਾਲ ਚਲਾਣਾ ਕਰਨ `ਤੇ ਦੁੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਮੌਕੇ ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਬਹੁਤ ਹੀ ਮਿਲਣਸਾਰ ਅਤੇ ਹਰ ਵੇਲੇ ਸਹਾਇਤਾ ਕਰਨ ਵਾਲੇ ਨੇਕ ਇਨਸਾਨ ਸਨ। ਉਨ੍ਹਾਂ ਵੱਲੋਂ ਆਰਕੀਟੈਕਚਰ ਵਿਭਾਗ ਦੀ ਸਥਾਪਨਾ ਵਿਚ ਪਾਇਆ ਵਡਮੁੱਲਾ ਯੋਗਦਾਨ ਵੀ ਸ਼ਲਾਘਾਯੋਗ ਹੈ। ਉਹ ਇਸ ਵਿਭਾਗ ਦੇ ਤਿੰਨ ਵਾਰ ਵਿਭਾਗੀ ਮੁਖੀ ਰਹੇ ਅਤੇ ਡੀਨ ਫੈਕਲਟੀ ਵੀ ਰਹੇ।
ਆਰਕੀਟੈਕਚਰ ਵਿਭਾਗ ਦੇ ਸਾਰੇ ਟੀਚਿੰਗ/ਨਾਨ ਟੀਚਿੰਗ ਸਟਾਫ ਅਤੇ ਵਿਦਿਆਰਥੀਆ ਵਲੋਂ ਉਨ੍ਹਾਂ ਨੂੰ ਦਿੋਲੋਂ ਸ਼ਰਧਾਂਜਲੀ ਦਿੰਦਿਆ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media