7 ਕਰੋਨਾ ਮਰੀਜ਼ਾਂ ਦੀ ਰੀਪੋਰਟ ਆਈ ਪੌਜ਼ਟਿਵ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) ਪੰਜਾਬ ਦੇ ਪਹਿਲੇ ਕੋਵਿਡ ਹਸਪਤਾਲ ਵਜੋ ਪ੍ਰਮਾਨਤ ਸਥਾਨਕ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ 
ਹਸਪਤਾਲ ਨਜ਼ਦੀਕ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਦਾਖਲ ਕੀਤੇ 71 ਕਰੋਨਾ ਮਰੀਜ਼ਾਂ ਵਿੱਚੋਂ 51 ਮਰੀਜ਼ਾਂ ਦੀ ਰੀਪੋਰਟ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਮਿਹਰ ਅਤੇ ਹਸਪਤਾਲ ਦੇ ਸਟਾਫ਼ ਵੱਲੋਂ ਕੀਤੀ ਦਿਨ ਰਾਤ ਮਿਹਨਤ ਸਦਕਾ ਨੈਗੇਟਿਵ ਆਉਂਣ ਦੇ ਬਾਅਦ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਡੀਨ ਡਾ. ਏ.ਪੀ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ 5 ਮਈ ਨੂੰ 71 ਕਰੋਨਾ ਮਰੀਜ਼ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਇਲਾਜ਼ ਲਈ ਭੇਜੇ ਗਏ ਸਨ। ਇੰਨ੍ਹਾਂ ਦੇ ਸੈਂਪਲ 13/05/2020 ਨੂੰ ਸਰਕਾਰੀ ਮੈਡੀਕਲ ਕਾਲਜ ਵਿਖੇ ਲੈਬ ਵਿੱਚ ਭੇਜੇ ਗਏ ਸਨ। ਜਿੰਨ੍ਹਾਂ ਵਿੱਚੋਂ 51 ਮਰੀਜ਼ਾਂ ਦੀ ਰੀਪੋਰਟ ਨੈਗੇਟਿਵ ਆਈ ਹੈ ਤੇ 13 ਮਰੀਜ਼ਾਂ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ, ਜਦ ਕਿ 7 ਮਰੀਜ਼ ਕਰੋਨਾ ਪਾਜ਼ਟਿਵ ਆਏ ਹਨ।ਉਨ੍ਹਾਂ ਕਿਹਾ ਕਿ ਅੱਜ ਜਿੰਨ੍ਹਾ 51 ਮਰੀਜ਼ਾਂ ਦੀ ਰੀਪੋਰਟ ਨੈਗੇਟਿਵ ਆਈ ਹੈ ਉਨ੍ਹਾਂ ਨੂੰ ਆਈ.ਸੀ.ਐਮ.ਆਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਸਪਤਾਲ ਤੋਂ ਡਿਸਚਾਰਜ਼ ਕਰਕੇ ਘਰ ਭੇਜ ਦਿੱਤਾ ਗਿਆ ਹੈ।
ਰਜਿੰਦਰ ਸਿੰਘ ਮਹਿਤਾ ਵਾਈਸ ਪ੍ਰਧਾਨ ਸ੍ਰੋਮਣੀ ਕਮੇਟੀ ਅਤੇ ਮੈਂਬਰ ਸ੍ਰੀ ਗੁਰੂ ਰਾਮਦਾਸ ਚੈਬੀਟੇਬਲ ਹਸਪਤਾਲ ਟਰੱਸਟ ਅਤੇ ਡਾ. ਰੂਪ ਸਿੰਘ ਮੁੱਖ ਸਕੱਤਰ ਸ੍ਰੋਮਣੀ ਕਮੇਟੀ ਅਤੇ ਸਕੱਤਰ ਸ੍ਰੀ ਗੁਰੂ ਰਾਮਦਾਸ ਚੈਬੀਟੇਬਲ ਹਸਪਤਾਲ ਟਰੱਸਟ ਨੇ ਮਰੀਜ਼ਾਂ ਨੂੰ ਛੁੱਟੀ ਦੇਣ ਸਮ੍ਹੇਂ ਕਰੋਨਾ ਮਰੀਜ਼ਾਂ ਦੇ ਇਲਾਜ ਵਿੱਚ ਦਿਨ-ਰਾਤ ਰੁਝੇ ਡਾਕਟਰੀ/ ਪੈਰਾ-ਮੈਡੀਕਲ ਸਟਾਫ਼ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ।
Punjab Post Daily Online Newspaper & Print Media