Wednesday, July 29, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਰਿਆਣਾ ’ਚ ਬੇਅਦਬੀ ਕਰਨ ਵਾਲਿਆਂ ਨੂੰ ਮਿਲੇ ਸਖਤ ਸਜ਼ਾ – ਲੌਂਗੋਵਾਲ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।
             ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ’ਚ ਪਹੇਵਾ ਨਜ਼ਦੀਕ ਮਿਸਤਰੀ ਵਾਲਾ ਡੇਰਾ ਪਿੰਡ ਗੁੰਮਥਲਾ ਗੜ੍ਹੀ ਕੋਲ ਅਣਪਛਾਤੇ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਪਰੰਤੂ ਇਸ ਦੇ ਦੋਸ਼ੀਆਂ ਨੂੰ ਅਜੇ ਤੀਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਜਲਦ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖੇਗੀ।
                ਇਸੇ ਦੌਰਾਨ ਲੌਂਗੋਵਾਲ ਨੇ ਹਰਿਆਣਾ ਦੇ ਹੀ ਕੁਰਕਸ਼ੇਤਰ ਵਿਖੇ ਸਿੱਖ ਧਰਮ ਵਿਰੁੱਧ ਗਲਤ ਟਿੱਪਣੀਆਂ ਕਰਨ ਵਾਲੇ ਵਿਅਕਤੀ ਖਿਲਾਫ਼ ਵੀ ਕਾਰਵਾਈ ਮੰਗੀ ਹੈ।ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨਾਂ ਦੇ ਵਿਅਕਤੀ ਵੱਲੋਂ ਸਿੱਖਾਂ ਵਿਰੁੱਧ ਕੂੜ ਪ੍ਰਚਾਰ ਕਰਨ ’ਤੇ ਹਰਿਆਣਾ ਦੀਆਂ ਸੰਗਤਾਂ ਅੰਦਰ ਭਾਰੀ ਰੋਸ ਹੈ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …