ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ
ਬਾਦਲ ਦੇ ਭਰਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰਦਾਸ ਸਿੰਘ ਬਾਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਸਰੋਕਾਰਾਂ ਦੀ ਗੱਲ ਕੀਤੀ ਅਤੇ ਗਰੀਬਾਂ ਦੇ ਹਮਦਰਦ ਵਜੋਂ ਵਿਚਰੇ।ਉਨ੍ਹਾਂ ਦੇ ਸਮਾਜਿਕ ਖੇਤਰ ਵਿੱਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਗੁਰਦਾਸ ਸਿੰਘ ਬਾਦਲ ਦੇ ਚਲਾਣੇ ਨਾਲ ਬਾਦਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਜਿਸ ਦੀ ਪੂਰਤੀ ਨਹੀਂ ਹੋ ਸਕਦੀ।ਲੌਂਗੋਵਾਲ ਨੇ ਪ੍ਰਕਾਸ਼ ਸਿੰਘ ਬਾਦਲ, ਮਨਪ੍ਰੀਤ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨਾਲ ਹਮਦਰਦੀ ਪ੍ਰਗਟਾਉਂਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media