ਫਰੀਦਕੋਟ, 16 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਸੰਕਟ ਦੇ ਮੱਦੇਨਜ਼ਰ ਲੋਕਾਂ ਦੀ ਹਿਫਾਜ਼ਤ ਕਰਦਿਆਂ ਜਿਲ੍ਹਾ ਪ੍ਰਸਾਸ਼ਨ ਫਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਨਿਵੇਕਲੀ ਪਹਿਲਕਦਮੀ ਕੀਤੀ ਗਈ।ਜਿਸ ਤਹਿਤ ਜਿਲੇ ਨਾਲ ਸਬੰਧਤ ਲੋੜਵੰਦ ਲੇਖਕਾਂ, ਕਲਾਕਾਰਾਂ, ਸੰਗੀਤਕਾਰਾਂ, ਗੀਤਕਾਰਾਂ ਆਦਿ ਨੂੰ ਘਰੋ-ਘਰੀ ਰਾਸ਼ਨ ਪੁੱਜਦਾ ਕੀਤਾ ਗਿਆ।ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਇਸ ਕਾਰਜ਼ ਲਈ ਪੰਜਾਬ ਆਰਟ ਕੌਂਸਲ ਚੰਡੀਗੜ ਦੇ ਮੀਡੀਆ ਅਧਿਕਾਰੀ ਤੇ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਨੂੰ ਜਿੰਮੇਵਾਰੀ ਸੌਂਪੀ ਗਈ।
ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਜਿਲਾ ਰੈਡ ਕਰਾਸ ਸੁਸਾਇਟੀ ਵਲੋਂ ਰਾਸ਼ਨ ਦੀਆਂ ਕਿੱਟਾਂ ਫਰੀਦਕੋਟ, ਕੋਟਕਪੁਰਾ, ਜੈਤੋ ਤੇ ਸਾਦਿਕ ਤੋਂ ਇਲਾਵਾ ਕੁੱਝ ਪਿੰਡਾਂ ਵਿੱਚ ਵੀ ਭੇਜੀਆਂ ਗਈਆਂ ਹਨ।ਜਿਲੇ ਦੇ ਡਿਪਟੀ ਕਮਿਸ਼ਨਰ ਦੇ ਇਸ ਉਪਰਾਲੇ ਦੀ ਲੇਖਕ ਭਾਈਚਾਰੇ ਵਲੋਂ ਸ਼ਲਾਘਾ ਕੀਤੀ ਗਈ ਹੈ।
ਪੰਜਾਬ ਆਰਟ ਕੌਂਸਲ ਚੰਡੀਗੜ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਤੇ ਸਕਤਰ ਜਨਰਲ ਡਾ. ਲਖਵਿੰਦਰ ਜੌਹਲ ਨੇ ਡਿਪਟੀ ਕਮਿਸ਼ਨਰ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਦਮ ਜਾਰੀ ਰੱਖਣੇ ਚਾਹੀਦੇ ਹਨ ਤੇ ਸਮਾਜ ਦੇ ਅਹਿਮ ਅੰਗ ਕਲਾ ਖੇਤਰ ਦੇ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ।ਨਿੰਦਰ ਘੁਗਿਆਣਵੀ ਨੇ ਦਸਿਆ ਕਿ ਲਗਪਗ 50 ਲੋੜਵੰਦ ਪਰਿਵਾਰਾਂ ਦੀ ਸ਼ਨਾਖਤ ਕੀਤੀ ਗਈ ਸੀ ਤੇ ਅੱਗੇ ਵੀ ਕੀਤੀ ਜਾ ਰਹੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …