ਗਾਜੀਆਬਾਦ ਦਾ ਰਹਿਣ ਵਾਲਾ ਸੀ ਬੱਚਾ
ਫਤਹਿਗੜ੍ਹ ਸਾਹਿਬ, 16 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬੀਤੇ ਦਿਨੀ ਲਾਵਾਰਿਸ ਹਾਲਤ ਵਿੱਚ ਮਿਲੇ ਗਾਜ਼ੀਆਬਾਦ ਦੇ ਰਹਿਣ ਵਾਲੇ ਇੱਕ ਬੱਚੇ ਨੂੰ ਉਸ ਦੇ ਮਾਪਿਆਂ ਦੇ ਸਪੁਰੱਦ ਕਰ ਦਿੱਤਾ ਗਿਆ ਹੈ। ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਉਕਤ ਲੜਕਾ, ਜਿਸ ਦੀ ਉਮਰ ਤਕਰੀਬਨ 15 ਸਾਲ ਹੈ, ਥਾਣਾ ਫਤਹਿਗੜ੍ਹ ਸਾਹਿਬ ਵਲੋਂ ਯੂਨਿਟ ਦੇ ਸਪੁਰੱਦ ਕੀਤਾ ਗਿਆ ਸੀ।ਪੜਤਾਲ ਕਰਨ ਤੋਂ ਪਤਾ ਲੱਗਾ ਕਿ ਇਹ ਬੱਚਾ ਗਾਜੀਆਬਾਦ ਦਾ ਰਹਿਣ ਵਾਲਾ ਹੈ।ਇਸ ਤੋਂ ਬਾਅਦ ਉਸ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਅਤੇ ਆਈਸੋਲੇਸ਼ਨ ਵਿੱਚ ਰੱਖਿਆ ਗਿਆ।
ਇਸੇ ਦੌਰਾਨ ਯੂਨਿਟ ਵਲੋਂ ਗਾਜ਼ੀਆਬਾਦ ਦੇ ਪੁਲਿਸ ਸਟੇਸ਼ਨ ਨਾਲ ਤਾਲਮੇਲ ਕਰ ਕੇ ਬੱਚੇ ਦੇ ਮਾਪਿਆਂ ਨਾਲ ਗੱਲ ਕੀਤੀ ਗਈ।ਉਹਨਾ ਨੇ ਦੱਸਿਆ ਕਿ ਉਹ 6 ਮਹੀਨੇ ਤੋਂ ਆਪਣੇ ਬੱਚੇ ਦੀ ਭਾਲ ਕਰ ਰਹੇ ਹਨ।ਮੈਡੀਕਲ ਦੀ ਰਿਪੋਰਟ ਆਉਣ `ਤੇ ਬਾਲ ਭਲਾਈ ਕਮੇਟੀ ਰਾਹੀਂ ਬੱਚੇ ਨੂੰ ਉਸ ਦੇ ਘਰ ਭੇਜਣ ਦਾ ਫੈਸਲਾ ਲਿਆ ਗਿਆ।ਜਿਸ ਤੋਂ ਬਾਅਦ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸੁਰੱਖਿਆ ਅਫਸਰ ਮੁਬੀਨ ਕੁਰੈਸ਼ੀ ਅਤੇ ਥਾਣਾ ਫਤਹਿਗੜ੍ਹ ਸਾਹਿਬ ਦੇ ਏ.ਐਸ.ਆਈ ਹਰਬੰਸ ਸਿੰਘ ਅਤੇ ਹੌਲਦਾਰ ਰਾਜਿੰਦਰ ਕੁਮਾਰ ਵਲੋਂ ਉਕਤ ਬੱਚੇ ਨੂੰ ਗਾਜੀਆਬਾਦ ਵਿਖੇ ਉਸ ਦੇ ਮਾਪਿਆਂ ਦੇ ਸਪੁੱਰਦ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …