ਹੁਸ਼ਿਆਰਪੁਰ, 16 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ
ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 12 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1477 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿੱਚੋਂ 1280 ਸੈਂਪਲ ਨੈਗੇਟਿਵ ਆਏ ਹਨ ਅਤੇ 79 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 25 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲੇ ਵਿੱਚ 93 ਕੋਰੋਨਾ ਪੋਜ਼ੀਟਿਵ ਮਰੀਜ ਸਾਹਮਣੇ ਆ ਚੁੱਕੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਵੀਂ ਡਿਸਚਾਰਜ ਪਾਲਿਸੀ ਵਿੱਚ ਘੱਟ ਲੱਛਣਾਂ ਵਾਲੇ ਪੋਜ਼ਟਿਵ ਮਰੀਜ਼ਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਤੋਂ ਡਿਸਚਾਰਜ਼ ਕਰਕੇ ਘਰ ਵਿੱਚ ਇਕਾਂਤਵਾਸ ਲਈ ਨਿਰਦੇਸ਼ ਦੇ ਕੇ ਭੇਜ ਦਿੱਤਾ ਗਿਆ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media