Saturday, April 18, 2026

ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਦੇ 57 ਹੋਰ ਮਰੀਜ਼ ਘਰਾਂ ਨੂੰ ਭੇਜੇ -ਸਿਵਲ ਸਰਜਨ

ਹੁਣ ਤੱਕ ਜਿਲ੍ਹੇ ‘ਚ 142 ਮਰੀਜ਼ ਹੋਏ ਕਰੋਨਾ ਮੁਕਤ

ਤਰਨ ਤਾਰਨ, 16 ਮਈ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 57 ਹੋਰ ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ।ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 29 ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 28 ਮਰੀਜ਼ਾਂ ਨੂੰ ਸਿਹਤਯਾਬ ਹੋਣ ‘ਤੇ ਘਰਾਂ ਨੂੰ ਭੇਜਿਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 85 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।ਹੁਣ ਜ਼ਿਲ੍ਹੇ ਵਿੱਚ ਕਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 142 ਹੋ ਗਈ ਹੈ।ਕਿਹਾ ਕਿ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।
                  ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨਾਂ ਦੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
               ਇਸ ਮੌਕੇ ‘ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਬਿਧੀ ਲੌਰਡ ਸਿੰਘ, ਡਾ. ਵਿਸ਼ਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰ ਮੋਹਨ ਗੁਪਤਾ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …