75 ਕੋਵਿਡ ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ – ਡਾ. ਮਲਹੋਤਰਾ
ਪਟਿਆਲਾ, 16 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ
75 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਅੱਜ ਜਿਲ੍ਹੇ ਵਿਚ ਕੋਈ ਵੀ ਪੌਜ਼ਟਿਵ ਕੇਸ ਨਹੀਂ ਮਿਲਿਆ, ਜੋ ਇੱਕ ਰਾਹਤ ਭਰੀ ਖ਼ਬਰ ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਹਸਪਤਾਲ ਵਿਚ ਦਾਖਲ ਪੌਜਟਿਵ ਮਰੀਜ਼ਾਂ ਨੂੰ ਡਿਸਚਾਰਜ ਕਰਨ ਸਬੰਧੀ ਬਣਾਈ ਨਵੀਂ ਨੀਤੀ ਤਹਿਤ ਅੱਜ ਜਿਲ੍ਹੇ ਦੇ ਪੰਜ ਹੋਰ ਮਰੀਜ਼ਾਂ ਨੂੰ ਰਾਜਿੰਦਰਾ ਹਸਪਤਾਲ ਵਿਚੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਜਿੰਨਾ ਵਿਚੋਂ ਦੋ ਰਾਜਪੁਰਾ, ਦੋ ਪਟਿਆਲਾ, ਇੱਕ ਨਾਭਾ ਨਾਲ ਸਬੰਧਤ ਹੈ।ਉਨ੍ਹਾਂ ਛੁੱਟੀ ਵਾਲੇ ਸਾਰੇ ਵਿਅਕਤੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਗਲੇ ਸੱਤ ਦਿਨ ਘਰ ਵਿਚ ਹੀ ਵੱਖਰੇ ਰਹਿਣ ਦੀਆਂ ਸ਼ਰਤਾਂ ਪੂਰੀਆਂ ਕਰਨ ਤਾਂ ਜੋ ਕਿਸੇ ਹੋਰ ਵਿਅਕਤੀ ਨੂੰ ਅੱਗੇ ਇਨਫੈਕਸ਼ਨ ਨਾ ਹੋ ਸਕੇ।।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 86 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਜਿਆਦਾਤਰ ਬਾਹਰੋਂ ਆ ਰਹੇ ਯਾਤਰੀਆਂ/ਲੇਬਰ, ਫਲੂ ਕਾਰਨਰਾਂ ਤੇ ਲਏ ਗਏ ਸੈਂਪਲ ਸ਼ਾਮਲ ਹਨ, ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 2195 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ 105 ਕੋਵਿਡ ਪੌਜਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ।2004 ਨੈਗੇਟਿਵ ਕੇਸ ਅਤੇ 86 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿਚੋਂ ਦੋ ਪਜ਼ਟਿਵ ਕੇਸਾਂ ਦੀ ਮੌਤ ਹੋ ਚੁੱਕੀ ਹੈ ਅਤੇ 83 ਕੇਸ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 20 ਹੈ।
Punjab Post Daily Online Newspaper & Print Media