Friday, April 17, 2026

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ 2020-21 ਲਈ ਫੀਸਾਂ ਨਾ ਵਧਾਉਣ ਦੀ ਕੀਤੀ ਹਦਾਇਤ

ਸਕੂਲ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਜਾਰੀ ਕੀਤੀ ਚਿੱਠੀ

ਚੰਡੀਗੜ੍ਹ, 16 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਕਿ 2020-21 ਦੀਆਂ ਫੀਸਾਂ ਵਿੱਚ ਸਾਲ 2019-20 ਦੌਰਾਨ ਲਈਆਂ

File Photo

ਗਈਆਂ ਫੀਸਾਂ ਦੇ ਮੁਕਾਬਲੇ ਕੋਈ ਵਾਧਾ ਨਾ ਕੀਤੇ ਜਾਣ ਦੀ ਸਲਾਹ ਦਿੱਤੀ ਹੈ।
                 ਸੂਬੇ ਵਿੱਚ ਸਾਰੇ ਪ੍ਰਾਈਵੇਟ ਅਤੇ ਅਨਏਡਿਡ (ਗ਼ੈਰ ਸਹਾਇਤਾ ਪ੍ਰਾਪਤ) ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ ਨੂੰ ਲਿਖੇ ਪੱਤਰ ਵਿੱਚ ਡਾਇਰੈਕਟਰ, ਪਬਲਿਕ ਇੰਸਟ੍ਰਕਸ਼ਨਜ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਤਾਲਾਬੰਦੀ ਦੇ ਮੱਦੇਨਜ਼ਰ ਲਿਆ ਗਿਆ ਹੈ।
               ਇਸ ਪੱਤਰ ਵਿੱਚ ਸਕੂਲਾਂ ਦੇ ਪ੍ਰਬੰਧਕਾਂ/ ਪ੍ਰਿੰਸੀਪਲਾਂ ਨੂੰ ਕਿਹਾ ਗਿਆ ਹੈ ਕਿ ਉਹਨਾਂ ਵਲੋਂ ਮਾਪਿਆਂ ਨੂੰ ਮਹੀਨਾ ਜਾਂ ਤਿਮਾਹੀਵਾਰ ਫੀਸ ਭਰਨ ਦੀ ਖੁੱਲ੍ਹ ਦਿੱਤੀ ਜਾਵੇ।ਸਕੂਲਾਂ ਪ੍ਰਬੰਧਕਾਂ ਨੂੰ ਉਨ੍ਹਾਂ ਬੱਚਿਆਂ ਦੇ ਮਾਮਲੇ ਨੂੰ ਹੋਰ ਵੀ ਗਹੁ ਅਤੇ ਹਮਦਰਦੀ ਨਾਲ ਵਿਚਾਰਨ ਲਈ ਕਿਹਾ ਗਿਆ ਹੈ ਜਿਨ੍ਹਾਂ ਦੇ ਮਾਪਿਆਂ ਦੀ ਉਪਜੀਵਕਾ ਲਾਕਡਾਊਨ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।ਅਜਿਹੇ ਵਿਦਿਆਰਥੀਆਂ ਨੂੰ ਫੀਸ ਵਿਚ ਰਿਆਇਤ/ ਫੀਸ ਮੁਆਫ ਕਰਨ ਲਈ ਵੀ ਕਿਹਾ ਗਿਆ ਹੈ ਅਤੇ ਫੀਸ ਨਾ ਭਰੀ ਜਾਣ ਕਰਕੇ ਕਿਸੇ ਵੀ ਬੱਚੇ ਦੀ ਸਿੱਖਿਆ (ਆਨਲਾਈਨ ਜਾਂ ਰੈਗੁਲਰ) ਪ੍ਰਾਪਤੀ ਨੂੰ ਨਾ ਰੋਕਿਆ ਜਾ ਸਕੇ।
               ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲ ਪ੍ਰਬੰਧਨ ਵਲੋਂ ਕਿਸੇ ਵੀ ਅਧਿਆਪਕ ਨੂੰ ਹਟਾਉਣ ਜਾਂ ਮਾਸਿਕ ਤਨਖਾਹ ਵਿੱਚ ਕਟੌਤੀ ਜਾਂ ਟੀਚਿੰਗ / ਨਾਨ-ਟੀਚਿੰਗ ਸਟਾਫ ਦੇ ਕੁੱਲ ਖ਼ਰਚਿਆਂ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਸਕੂਲ ਆਨਲਾਈਨ / ਡਿਸਟੈਂਸ ਲਰਨਿੰਗ ਪ੍ਰਦਾਨ ਕਰਨ ਦਾ ਯਤਨ ਕਰਨਗੇ ਤਾਂ ਜੋ ਕੋਵਿਡ – 19 ਦੇ ਮੱਦੇਨਜ਼ਰ ਕੀਤੀ ਮੌਜੂਦਾ ਜਾਂ ਭਵਿੱਖੀ ਤਾਲਾਬੰਦੀ ਕਾਰਨ ਸਿੱਖਿਆ `ਤੇ ਬੁਰਾ ਪ੍ਰਭਾਵ ਨਾ ਪਵੇ।
               ਇਹ ਵੀ ਕਿਹਾ ਗਿਆ ਹੈ ਕਿ ਸਕੂਲਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਨੂੰ ਛੱਡ ਕੇ ਲਾਕਡਾਊਨ/ਕਰਫਿਊ ਦੌਰਾਨ ਕੋਈ ਫੀਸ ਨਾ ਲਈ ਜਾਵੇ।ਹਾਲਾਂਕਿ, ਜਿਨ੍ਹਾਂ ਸਕੂਲਾਂ ਨੇ ਤਾਲਾਬੰਦੀ ਦੌਰਾਨ ਆਨਲਾਈਨ ਸਿੱਖਿਆ ਪ੍ਰਦਾਨ ਕੀਤੀ ਹੈ ਜਾਂ ਪ੍ਰਦਾਨ ਕਰ ਰਹੇ ਹਨ, ਉਹ ਬਿਲਡਿੰਗ ਖਰਚੇ, ਟਰਾਂਸਪੋਰਟ ਦੇ ਖਰਚੇ, ਖਾਣੇ ਦੇ ਖਰਚੇ ਆਦਿ ਦੇ ਸਿਵਾਏ ਸਿਰਫ ਟਿਊਸ਼ਨ ਫੀਸ ਲੈ ਸਕਦੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਨਾਈ ਗਈ ਡਾ. ਭੀਮਰਾਓ ਅੰਬੇਦਕਰ ਜਯੰਤੀ

ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. (ਡਾ.) …