Sunday, July 26, 2026

ਰੋਟਰੀ ਕਲੱਬ ਨੇ ਬਟਾਲਾ ਦੇ ਪੱਤਰਕਾਰਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ

ਕੋਰੋਨਾ ਜੰਗ ‘ਚ ਪੱਤਰਕਾਰ ਭਾਈਚਾਰੇ ਨੇ ਜਿੰਮੇਵਾਰੀ ਨਾਲ ਨਿਭਾਇਆ ਆਪਣਾ ਰੋਲ – ਐਸ.ਪੀ ਰਾਏ

ਬਟਾਲਾ, 16 ਮਈ (ਪੰਜਾਬ ਪੋਸਟ ਬਿਊਰੋ) – ਪ੍ਰਮੁੱਖ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਵਲੋਂ ਅੱਜ ਬਟਾਲਾ ਸ਼ਹਿਰ ਵਿਖੇ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਨੂੰ

ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ। ਪੱਤਰਕਾਰਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡਣ ਦੀ ਰਸਮ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਪੀ ਹੈਡਕੁਆਟਰ ਜਸਬੀਰ ਸਿੰਘ ਰਾਏ ਵਲੋਂ ਨਿਭਾਈ ਗਈ।ਰੋਟਰੀ ਕਲੱਬ ਦੇ ਪ੍ਰਧਾਨ ਨਰਿੰਦਰ ਸਿੰਘ ਸਿੱਧੂ ਸਾਬਕਾ ਜ਼ਿਲ੍ਹਾ ਕਮਾਂਡਰ ਪੰਜਾਬ ਹੋਮਗਾਰਡ ਅਤੇ ਚੀਫ ਵਾਰਡ ਸਿਵਲ ਡਿਫੈਂਸ ਬਟਾਲਾ ਹਰਦੀਪ ਸਿੰਘ ਬਾਜਵਾ (ਰਾਸ਼ਟਰਪਤੀ ਐਵਾਰਡੀ), ਪਰਮਿੰਦਰ ਸਿੰਘ, ਸੈਕਟਰੀ ਵਰੁਨ ਅਗਰਵਾਲ ਵੀ ਹਾਜ਼ਰ ਸਨ।
ਐਸ.ਪੀ ਰਾਏ ਨੇ ਕੋਰੋਨਾ ਵਾਇਰਸ ਦੇ ਦੌਰਾਨ ਪੱਤਰਕਾਰ ਭਾਈਚਾਰੇ ਵਲੋਂ ਨਿਭਾਈਆਂ ਸੇਵਾਵਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਪ੍ਰੈਸ ਨੇ ਸੰਕਟ ਦੀ ਘੜੀ ਵਿੱਚ ਆਪਣਾ ਰੋਲ ਬਹੁਤ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਸਹੀ ਸੂਚਨਾ ਲੋਕਾਂ ਤੱਕ ਪਹੁੰਚਾਈ ਹੈ।
                  ਰੋਟਰੀ ਕਲੱਬ ਦੇ ਪ੍ਰਧਾਨ ਨਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਮੋਹਰਲੀ ਕਤਾਰ ਵਿੱਚ ਕੋਰੋਨਾ ਦੀ ਜੰਗ ਲੜ ਰਿਹਾ ਹੈ ਅਤੇ ਇਨ੍ਹਾਂ ਦੀ ਸੁਰੱਖਿਆ ਲਈ ਰੋਟਰੀ ਕਲੱਬ ਨੇ ਨਿਮਾਣਾ ਜਿਹਾ ਯਤਨ ਕਰਦੇ ਹੋਏ ਮਾਸਕ ਅਤੇ ਸੈਨੇਟਾਈਜ਼ਰ ਦੇਣ ਦੀ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਆਪਣੇ ਪ੍ਰੈਸ ਦੇ ਯੋਧਿਆਂ ਦੀ ਸਿਹਤ ਸੁਰੱਖਿਆ ਦਾ ਖਿਆਲ ਰੱਖਣਾ ਵੀ ਉਨਾਂ ਦਾ ਫਰਜ਼ ਹੈ।ਇਸ ਮੌਕੇ ਬਟਾਲਾ ਸ਼ਹਿਰ ਦੇ ਸਮੂਹ ਪੱਤਰਕਾਰ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …