ਸੰਗਰੂਰ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਨੇ ਅੱਜ ਡੀ.ਟੀ.ਐਫ਼ ਦੇ ਸਾਰੇ ਅਹੁਦੇਦਾਰਾਂ
ਨਾਲ਼ ਫੋਨ ‘ਤੇ ਮੀਟਿੰਗ ਉਪਰੰਤ ਬਿਆਨ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕੋਵਿਡ-19 ਮਹਾਮਾਰੀ ਦੇ ਨਾਜ਼਼ੁਕ ਸਮੇਂ ਦੌਰਾਨ ਕੰਪਿਊਟਰ ਅਧਿਆਪਕ ਆਪਣਾ ਤੇ ਆਪਣੇ ਪਰਿਵਾਰਾਂ ਦਾ ਭਵਿੱਖ ਦਾਅ ‘ਤੇ ਲਗਾ ਕੇ ਡਿਊਟੀ ਕਰ ਰਹੇ ਹਨ।ਪਰ ਪੰਜਾਬ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਮੈਡੀਕਲ ਰੀ-ਇੰਬਰਸਮੈਂਟ ਅਤੇ ਕਿਸੇ ਅਣਹੋਣੀ ਘਟਨਾ ਹੋਣ ‘ਤੇ ਕਰਮਚਾਰੀ ਤੇ ਪਰਿਵਾਰ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਇਹ ਸਰਾਸਰ ਧੱਕਾ ਹੈ।ਇਸ ਲਈ ਡੀ.ਟੀ.ਐਫ਼ ਮੰਗ ਕਰਦੀ ਹੈ ਕਿ ਇਨ੍ਹਾਂ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾਵਾਂ ਦੇ ਨਿਯਮਾਂ ਤਹਿਤ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media