ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੱਚਿਆਂ ਦੀ ਮਾਹਿਰ ਡਾਕਟਰ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਵਿਸ਼ਿਆਂ ’ਤੇ ਪ੍ਰੇਰਣਾਦਾਇਕ ਬੁਲਾਰੇ ਵਜੋਂ ਮਸ਼ਹੂਰ ਡਾ. ਹਰਸ਼ਿੰਦਰ ਕੌਰ ਦੀ ਨੈਸ਼ਨਲ ਪੱਧਰ ਦੇ ਐਵਾਰਡ ਲਈ ਹੋਈ ਚੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਡਾ. ਹਰਸ਼ਿੰਦਰ ਕੌਰ ਸਮਾਜ ਨੂੰ ਉੱਚਾ ਚੁੱਕਣ ਲਈ ਨਿਰੰਤਰ ਕਾਰਜ ਕਰ ਰਹੇ ਹਨ ਅਤੇ ਵੱਖ-ਵੱਖ ਵਿਸ਼ਿਆਂ ’ਤੇ ਉਸਾਰੂ ਸੇਧ ਦਿੰਦੇ ਉਨ੍ਹਾਂ ਦੇ ਭਾਸ਼ਣ ਵੱਡੀ ਪੱਧਰ ’ਤੇ ਪਸੰਦ ਕੀਤੇ ਜਾਂਦੇ ਹਨ।ਉਨ੍ਹਾਂ ਆਖਿਆ ਕਿ ਵਿਦਿਆਰਥੀ ਵਿਕਾਸ ਮੰਚ ਵੱਲੋਂ ਡਾ. ਹਰਸ਼ਿੰਦਰ ਕੌਰ ਨੂੰ ਨੈਸ਼ਨਲ ਸਨਮਾਨ ਦੇਣ ਦਾ ਐਲਾਨ ਬਿਲਕੁੱਲ ਸਹੀ ਚੋਣ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …