ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਭੇਟ ਕਰਨ ਵਾਸਤੇ ਸੰਗਤਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਹੁਣ ਤੱਕ ਸ਼ਰਧਾਲੂਆਂ ਵੱਲੋਂ ਲਗਭਗ 18 ਹਜ਼ਾਰ ਕੁਇੰਟਲ ਕਣਕ ਭੇਟ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮਾਇਆ ਵੀ ਭੇਜ ਰਹੀਆਂ ਹਨ।ਇਸੇ ਤਹਿਤ ਅੱਜ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ 400 ਕੁਇੰਟਲ ਕਣਕ ਦੀ ਸੇਵਾ ਕਰਵਾਈ ਗਈ।ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਰਾਹੀਂ ਹਰਬੰਸ ਸਿੰਘ ਸੰਧੂ ਮੁੱਖ ਸੇਵਾਦਾਰ ਗੁਰਦੁਆਰਾ ਗੁਰ ਗਿਆਨ ਸਾਗਰ ਅਮਰੀਕਾ ਤੇ ਸੰਗਤ ਵੱਲੋਂ ਵੀ 500 ਕੁਇੰਟਲ ਕਣਕ ਭੇਜੀ ਗਈ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …