Thursday, April 23, 2026

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼ਰਧਾਲੂ ਵੱਲੋਂ ਇੱਕ ਲੱਖ ਰੁਪਏ ਭੇਟ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਭੇਟਾਵਾਂ ਭੇਜਣ ਵਾਲਿਆਂ ਦੀ ਨਿਰੰਤਰਤਾ ਬਣੀ ਹੋਈ ਹੈ।ਸੰਗਤਾਂ

ਆਪਣੀ ਸਮਰੱਥਾ ਅਨੁਸਾਰ ਮਾਇਆ ਭੇਟ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।ਇਸੇ ਤਹਿਤ ਹੀ ਸਥਾਨਕ ਪੁਤਲੀ ਘਰ ਇਲਾਕੇ ਦੇ ਮੁਹੱਲਾ ਰਣਜੀਤ ਪੁਰਾ ਦੇ ਵਸਨੀਕ ਜੋਗਿੰਦਰ ਸਿੰਘ ਵੱਲੋਂ ਆਪਣੀ ਕਿਰਤ ਕਮਾਈ ਵਿੱਚੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇੱਕ ਲੱਖ ਰੁਪਏ ਭੇਟ ਕੀਤੇ ਗਏ।ਜੋਗਿੰਦਰ ਸਿੰਘ ਨੇ ਆਪਣੀ ਭਾਵਨਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸੇਵਾ ਦਾ ਹਿੱਸਾ ਬਣਨਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ।
                   ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਨੇ ਵੀ ਗੁਰੂ ਕੇ ਲੰਗਰ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸਕੱਤਰ ਸਿੰਘ ਤੇ ਮੈਨੇਜਰ ਮੁਖਤਾਰ ਸਿੰਘ ਨੇ ਸਾਂਝੇ ਤੌਰ ’ਤੇ ਜੋਗਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …