ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਪੁੱਜੀ ਕਣਕ ਸਬੰਧੀ ਵੇਰਵੇ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ
ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਤੱਕ ਸੰਗਤਾਂ ਵੱਲੋਂ 17823 ਕੁਇੰਟਲ 87 ਕਿਲੋ ਕਣਕ ਭੇਜੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਚੋਲ, ਦਾਲਾਂ ਅਤੇ ਘਿਉ ਵੀ ਸੰਗਤਾਂ ਵੱਲੋਂ ਭੇਜਿਆ ਜਾ ਰਿਹਾ ਹੈ।ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਬੀਤੇ ਸਾਲ 31087 ਕੁਇੰਟਲ 34 ਕਿਲੋ ਆਟੇ ਦੀ ਖਪਤ ਹੋਈ ਸੀ।ਪਿਛਲੇ ਸਾਲ ਸੰਗਤ ਵੱਲੋਂ 13 ਹਜ਼ਾਰ ਕੁਇੰਟਲ ਦੇ ਕਰੀਬ ਕਣਕ ਪੁੱਜੀ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਲੰਗਰ ਸੰਗਤ ਦੇ ਸਹਿਯੋਗ ਨਾਲ ਹੀ ਚੱਲਦੇ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਲਈ ਕੀਤੀ ਲੰਗਰ ਸੇਵਾ ਕਰਕੇ ਸੰਗਤ ਅੰਦਰ ਲੰਗਰਾਂ ਲਈ ਭੇਟਾਵਾਂ ਭੇਜਣ ਸਬੰਧੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਭਾਈ ਮਹਿਤਾ ਨੇ ਕਣਕ ਭੇਟ ਕਰਨ ਵਾਲੀਆਂ ਸੰਗਤਾਂ ਅਤੇ ਮਹਾਂਪੁਰਖਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਧੰਨਵਾਦ ਕੀਤਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media