Monday, June 22, 2026

ਚੇਅਰਮੈਨ ਟਿੱਕਾ ਤੇ ਬਿੰਦਰਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਪ੍ਰਗਟਾਇਆ ਭਰੋਸਾ

ਲੁਧਿਆਣਾ, 17 ਮਈ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ ਅਮਰਜੀਤ ਸਿੰਘ ਟਿੱਕਾ, ਅਤੇ ਚੇਅਰਮੈਨ ਪੰਜਾਬ ਯੁਵਕ ਵਿਕਾਸ ਬੋਰਡ ਸੁਖਵਿੰਦਰ ਸਿੰਘ ਬਿੰਦਰਾ ਨੇ ਇੱਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟ ਕੀਤਾ ਹੈ।
                 ਇਹਨਾਂ ਦੋਹਾਂ ਚੇਅਰਮੈਨਾਂ ਨੇ ਕੋਵਿਡ-19 ਕੋਰੋਨਾ ਮਹਾਂਮਾਰੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਏ ਗਏ ਇਤਿਹਾਸਿਕ ਫੈਸਲੇ ਲਾਕਡਾਊਨ/ ਕਰਫਿਊ ਦੀ ਸ਼ਲਾਘਾ ਕੀਤੀ, ਜਿਸ ਕਰਕੇ ਪੰਜਾਬ ਕੋਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਚ ਗਿਆ।
                 ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿਥੇ ਮੁੱਖ ਮੰਤਰੀ ਵੱਲੋਂ ਅਜਿਹੇ ਇਤਿਹਾਸਿਕ ਫੈਸਲੇ ਲਏ ਗਏ।ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਰਾਸ਼ਨ ਮੁਹੱਈਆ ਕਰਵਾਇਆ।ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਲਈ ਸ਼ਲਾਘਾਯੋਗ ਕਦਮ ਚੁੱਕੇ।ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਰੇਲ ਕਿਰਾਇਆ ਅਤੇ ਵਧੀਆ ਖਾਣਾ ਮੁਹੱਈਆ ਕਰਵਾਇਆ ਗਿਆ।ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਮੁਆਫ ਕਰਵਾਈਆਂ ।
             ਉਹਨਾਂ ਪੰਜਾਬ ਦੀਆਂ ਉਦਯੋਗਿਕ ਇਕਾਈਆਂ ਨੂੰ ਪ੍ਰਫੁੱਲਤ ਕਰਨ ਲਈ ਸੋਹਣੇ ਪ੍ਰਬੰਧ ਕਰਵਾਏ।ਮਿਕਸ ਲੈਂਡ ਯੂਜ਼ (ਘਰੇਲੂ ਛੋਟੇ ਉਦਯੋਗ) ਨੂੰ ਚਲਾਉਣ ਦੀ ਇਜਾਜ਼ਤ ਦੇਣਾ ਵੀ ਇੱਕ ਸ਼ਲਾਘਾਯੋਗ ਕਦਮ ਹੈ।ਉਨਾਂ ਨੇ ਮੁੱਖ ਮੰਤਰੀ ਵਜੋਂ 18 ਮਈ ਤੋਂ ਬਾਅਦ ਕਰਫਿਊ ਖਤਮ ਕਰਨ ਦਾ ਸਵਾਗਤ ਕੀਤਾ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …