Monday, June 22, 2026

ਕੋਰੋਨਾ ਨੂੰ ਮਾਤ ਦੇਣ ਵਾਲੇ ਨੌਜਵਾਨ ਵਲੋਂ ਪੰਜਾਬ ਸਰਕਾਰ ਦੀਆਂ ਸਹੂਲਤਾਂ ’ਤੇ ਤਸੱਲੀ ਦਾ ਪ੍ਰਗਟਾਵਾ

ਫ਼ਤਹਿਗੜ੍ਹ ਸਾਹਿਬ, 17 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਗਿਆਨ ਸਾਗਰ ਹਸਪਤਾਲ ਵਿਚੋਂ ਇਲਾਜ਼ ਉਪਰੰਤ ਡਿਸਚਾਰਜ ਹੋ ਕੇ ਪਰਤੇ ਪਿੰਡ ਗੁਣੀਆਂ ਮਾਜਰਾ ਦੇ ਜਗਤਾਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲਿਆਂ ਤੇ ਇਕਾਂਤਵਾਸ ਸਬੰਧੀ ਮੁਹੱਈਆ ਕਰਵਾਈਆਂ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾਕਟਰਾਂ ਦੀ ਟੀਮ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।
          ਉਸ ਨੇ ਦੱਸਿਆ ਕਿ ਪੰਜਾਬ ਤੋਂ ਬਾਹਰਲੇ ਸੂਬੇ ਵਿੱਚ ਕੰਬਾਈਨ ਸਬੰਧੀ ਕੰਮਕਾਰ ਉਪਰੰਤ ਵਾਪਸ ਆਉਣ ’ਤੇ ਸੀ.ਐਚ.ਸੀ ਚਨਾਰਥਲ ਵਲੋਂ ਉਸ ਦਾ ਕੋਰੋਨਾ ਸਬੰਧੀ ਸੈਂਪਲ ਲਿਆ ਗਿਆ ਸੀ ਤੇ ਰਿਪੋਰਟ ਪੌਜੇਟਿਵ ਆਉਣ ’ਤੇ ਉਸ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਬਨੂੜ ਭੇਜਿਆ ਗਿਆ ਸੀ, ਜਿਥੇ ਬਹੁਤ ਹੀ ਵਧੀਆ ਢੰਗ ਨਾਲ ਉਸ ਦਾ ਇਲਾਜ਼ ਕੀਤਾ ਗਿਆ ਤੇ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ।
          ਸਿਵਲ ਸਰਜਨ ਡਾ. ਐਨ.ਕੇ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਵਿੱਚ 56 ਵਿਅਕਤੀ ਕੋਰੋਨਾ ਸਬੰਧੀ ਪੌਜ਼ਟਿਵ ਪਾਏ ਗਏ ਸਨ ਤੇ ਜਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 10 ਹੋ ਗਈ ਹੈ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …