ਹੁਸ਼ਿਆਰਪੁਰ, 17 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ
ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 25 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1502 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿੱਚੋਂ 1359 ਸੈਂਪਲ ਨੈਗੇਟਿਵ ਆਏ ਹਨ ਅਤੇ 25 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 25 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲੇ ਵਿੱਚ 93 ਕੋਰੋਨਾ ਪੋਜ਼ੀਟਿਵ ਮਰੀਜ ਸਾਹਮਣੇ ਆ ਚੁੱਕੇ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਵੀਂ ਡਿਸਚਾਰਜ ਪਾਲਿਸੀ ਵਿੱਚ ਘੱਟ ਲੱਛਣਾਂ ਵਾਲੇ ਪੋਜ਼ਟਿਵ ਮਰੀਜ਼ਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਤੋਂ ਡਿਸਚਾਰਜ ਕਰਕੇ ਘਰ ਵਿੱਚ ਇਕਾਂਤਵਾਸ ਲਈ ਨਿਰਦੇਸ਼ ਦੇ ਕੇ ਭੇਜ ਦਿੱਤਾ ਗਿਆ ਹੈ।
Check Also
ਸਿਹਤਮੰਦ ਅਤੇ ਖੁਸ਼ਹਾਲ ਜ਼ਿੰਦਗੀ ਲਈ ਰੋਜ਼ਾਨਾ ਯੋਗ ਅਭਿਆਸ ਕਰੋ – ਮੇਅਰ ਮੋਤੀ ਭਾਟੀਆ
ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕੌਮਾਂਤਰੀ ਯੋਗਾ ਦਿਵਸ ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) …
Punjab Post Daily Online Newspaper & Print Media