Monday, June 22, 2026

ਜਿਲ੍ਹੇ ਵਿੱਚ ਐਕਟਿਵ ਮਾਮਲੇ ਘਟ ਕੇ 4 ਹੋਏ – ਡੀ.ਸੀ ਗਿਰੀਸ਼ ਦਿਆਲਨ

ਤਿੰਨ ਹੋਰ ਮਰੀਜ਼ਾਂ ਨੂੰ ਦਿੱਤੀ ਗਈ ਛੁੱਟੀ

ਐਸ.ਏ.ਐਸ ਨਗਰ, 17 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਰਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਦੇ ਤੇਜ਼ੀ ਨਾਲ ਸੁਧਾਰ ਦਾ ਸੂਚਕ ਹੈ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਅੱਜ ਜਿਲ੍ਹੇ ਵਿੱਚ ਤਿੰਨ ਮਹਿਲਾ ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ।ਜੋ ਰੋਪੜ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਅਤੇ ਉਸੇ ਹਸਪਤਾਲ ਵਿੱਚ ਕੰਮ ਕਰ ਰਹੀਆਂ ਸਨ।ਇਨ੍ਹਾਂ ਤਿੰਨਾਂ ਵਿਚੋਂ 2 ਖਰੜ ਨਾਲ ਸਬੰਧਤ ਹਨ ਜਦੋਂਕਿ ਇਕ ਮਹਿਲਾ ਕੁਰਾਲੀ ਦੀ ਰਹਿਣ ਵਾਲੀ ਹੈ।
                 ਇਸ ਦੇ ਨਾਲ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 4 ਹੋ ਗਈ ਹੈ ਅਤੇ 105 ਵਿਚੋਂ 98 ਨੂੰ ਛੁੱਟੀ ਦੇ ਦਿੱਤੀ ਗਈ ਹੈ।ਬਦਕਿਸਮਤੀ ਨਾਲ ਤਿੰਨ ਸਹਿ-ਰੋਗੀਆਂ ਦੀ ਵੀ ਮੌਤ ਹੋ ਗਈ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …