Thursday, February 26, 2026

ਅੰਗਹੀਣਾਂ ਦੇ ਪਰਿਵਾਰਾਂ ਨੂੰ ਜੈ ਮਾਂ ਚਿੰਤਪੂਰਨੀ ਸੇਵਾ ਮੰਡਲ ਭੀਖੀ ਨੇ ਵੰਡਿਆ ਸੁੱਕਾ ਰਾਸ਼ਨ

ਭੀਖੀ, 18 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜੈ ਮਾਂ ਚਿੰਤਪੁਰਨੀ ਸੇਵਾ ਮੰਡਲ ਭੀਖੀ ਵਲੋਂ ਗਰੀਬ ਪਰਿਵਾਰਾਂ ਨੂੰ ਰੋਜ਼ਾਨਾ ਰਾਸ਼ਨ ਵੰਡਿਆ ਜਾ ਰਿਹਾ ਹੈ।ਮੰਡਲ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਹਮੀਰਗੜ੍ਹ ਢੈਪਈ ਵਿਖੇ ਅੰਗਹੀਣ ਵਿਅਕਤੀਆਂ ਦੇ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਪੈਕ ਕਰਕੇ ਵੰਡਿਆ ਗਿਆ।ਮੰਡਲ ਪ੍ਰਧਾਨ ਪ੍ਰਸ਼ੋਤਮ ਕੁਮਾਰ ਬਿੱਲੂ ਨੇ ਕਿਹਾ ਕਿ ਸਾਡਾ ਮੰਡਲ ਹਰ ਵਕਤ ਸਮਾਜ ਸੇਵਾ ਲਈ ਤਿਆਰ ਰਹਿੰਦਾ ਹੈ।ਕਲੱਬ ਵਲੋਂ ਲੋਕਾਂ ਦੀ ਸਹੂਲਤ ਲਈ ਐਂਬੂਲੈਂਸ ਵੀ ਕਾਫੀ ਸਮੇਂ ਤੋਂ ਚਲਾਈ ਜਾ ਰਹੀ ਹੈ।ਇਸ ਮੌਕੇ ਨਰੇਸ਼ ਕੁਮਾਰ, ਅਮਨ ਸ਼ਰਧਾ, ਵਰਿੰਦਰ ਕੁਮਾਰ ਸੋਨੀ, ਬੱਗਾ ਢੋਲੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …