Thursday, February 26, 2026

ਜਿਲ੍ਹੇ ‘ਚ ਕਣਕ ਦੀ ਪੌਣੇ 6 ਲੱਖ ਮੀਟਰਕ ਟਨ ਨੂੰ ਢੁੱਕੀ ਕਣਕ ਦੀ ਖਰੀਦ

ਖਰੀਦੀ ਫਸਲ ਦੀ 85 ਫੀਸਦੀ ਅਦਾਇਗੀ ਵੀ ਹੋਈ ਪੂਰੀ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੋਵਿਡ 19 ਸੰਕਟ ਦੇ ਚੱਲਦੇ ਮੰਡੀਆਂ ਵਿੱਚ ਇਸ ਵਾਰ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਸਰਕਾਰੀ ਕਰਮਚਾਰੀਆਂ ਲਈ ਕੀਤੇ ਗਏ ਪ੍ਰਬੰਧਾਂ ਸਦਕਾ ਕਣਕ ਦਾ ਸੀਜ਼ਨ ਬੜਾ ਸੁਖਾਵਾਂ ਤੇ ਸੁਰੱਖਿਅਤ ਚੱਲ ਰਿਹਾ ਹੈ।ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕਣਕ ਦੀ ਖਰੀਦ ਪੌਣੇ 6 ਲੱਖ ਮੀਟਰਕ ਟਨ ਨੂੰ ਢੁੱਕ ਚੁੱਕੀ ਹੈ ਅਤੇ ਇਸ ਦਾ ਅੰਦਾਜ਼ਾ ਸਾਢੇ ਕੁ ਛੇ ਲੱਖ ਟਨ ਰਹਿਣ ਦਾ ਅਨੁਮਾਨ ਹੈ।
        ਜਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਰੀਬ 5 ਲੱਖ 73 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵਲੋਂ ਹੀ ਕੀਤੀ ਗਈ ਹੈ।ਉਨਾਂ ਕਿਹਾ ਕਿ ਤਸੱਲੀ ਇਸ ਗੱਲ ਦੀ ਵੀ ਹੈ ਕਿ ਮੰਡੀਆਂ ਵਿਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ, ਜਿੰਨਾ ਵਿਚ ਮਾਸਕ, ਆਪਸੀ ਦੂਰੀ, ਹੱਥਾਂ ਦੀ ਸਫਾਈ ਆਦਿ ਨੂੰ ਧਿਆਨ ‘ਚ ਰੱਖਦਿਆਂ ਸੁਰੱਖਿਅਤ ਖਰੀਦ ਕੀਤੀ ਜਾ ਰਹੀ ਹੈ।
           ਬੀਤੀ ਸ਼ਾਮ ਤੱਕ ਮੰਡੀਆਂ ਵਿਚ 5 ਲੱਖ 77 ਹਜ਼ਾਰ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 5 ਲੱਖ 73 ਹਜ਼ਾਰ ਮੀਟਿ੍ਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਸੀ। ਉਨਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿਚੋਂ ਵਿਚੋਂ ਪਨਗ੍ਰੇਨ ਵੱਲੋਂ ਹੀ ਇਕ ਲੱਖ 52 ਹਜ਼ਾਰ ਮੀਟਿ੍ਰਕ ਟਨ ਤੋਂ ਵੱਧ ਦੀ ਖਰੀਦ ਕੀਤੀ ਗਈ, ਜਦਕਿ ਮਾਰਕਫੈਡ ਵੱਲੋਂ ਇਕ ਲੱਖ 25 ਹਜ਼ਾਰ ਮੀਟ੍ਰਿਕ ਟਨ, ਪਨਸਪ ਵਲੋਂ ਇਕ ਲੱਖ 14 ਹਜ਼ਾਰ ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 97457 ਮੀਟ੍ਰਿਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ ਵਲੋਂ 83771 ਮੀਟ੍ਰਿਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 3391 ਮੀਟਰਕ ਟਨ ਕਣਕ ਖਰੀਦੀ ਗਈ ਹੈ।
            ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿਚੋਂ 76 ਫੀਸਦੀ ਕਣਕ ਮੰਡੀਆਂ ਵਿਚੋਂ ਗੁਦਾਮਾਂ ਵਿਚ ਸੰਭਾਲੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਕਰੀਬ 85 ਫੀਸਦੀ ਦੇ ਕਰੀਬ ਅਦਾਇਗੀ, ਜੋ ਕਿ ਲਗਭਗ 7 ਅਰਬ 82 ਕਰੋੜ ਰੁਪਏ ਬਣਦੀ ਹੈ, ਵੀ ਨਾਲੋ-ਨਾਲ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਚੁੱਕੀ ਹੈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …