ਭੁੱਖੇ ਢਿੱਡ ਭਰਨ ਤੋਂ ਵੱਡੀ ਕੋਈ ਸੇਵਾ ਨਹੀਂ – ਸਾਜਨ ਕਾਂਗੜਾ
ਸੰਗਰੂਰ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਚੱਲਦਿਆਂ ਬੰਦ ਦੌਰਾਨ ਲਗਾਤਾਰ ਪਿੱਛਲੇ 52 ਦਿਨਾਂ ਤੋਂ ਹਲਕੇ ਦੇ 5000 ਤੋਂ ਵੀ
ਵੱਧ ਲੋੜਵੰਦ ਪਰਿਵਾਰਾਂ ਨੂੰ ਰਸੋਈ ਦਾ ਸਾਰਾ ਰਾਸ਼ਨ ਮੁਹਈਆ ਕਰਵਾਇਆ ਗਿਆ ਹੈ।ਸਮਾਜ ਸੇਵਾ ਦੇ ਕੰਮਾਂ ਵਿੱਚ ਜੁੱਟੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੇਵਾ ਨਿਰੰਤਰ ਜਾਰੀ ਹੈ।ਉਨ੍ਹਾਂ ਕਿਹਾ ਕਿ ਕਿਸੇ ਦੇ ਭੁੱਖੇ ਢਿੱਡ ਨੂੰ ਭਰਨ ਤੋਂ ਵੱਡੀ ਕੋਈ ਸੇਵਾ ਨਹੀਂ ਮਾਨਵ ਸੇਵਾ ਹੀ ਉਤਮ ਸੇਵਾ ਹੈ।ਜੋ ਹਰ ਇਨਸਾਨ ਨੂੰ ਅਪਣੀ ਸਮਰੱਥਾ ਅਨੁਸਾਰ ਜਰੂਰ ਕਰਨੀ ਚਾਹੀਦੀ ਹੈ।
ਸਾਜਨ ਕਾਂਗੜਾ ਨੇ ਕਿਹਾ ਕਿ ਉਨ੍ਹਾਂ ਵਲੋਂ ਹਰ ਲੋੜਵੰਦ ਖਾਸ ਕਰਕੇ ਮਿਡਲ ਕਲਾਸ ਦੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਗਏ ਹਨ ਤਾਂ ਜੋ ਕੋਈ ਵੀ ਵਿਅਕਤੀ ਭੁੱਖੇ ਢਿੱਡ ਨਾ ਰਹੇ।ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਕੋਰੋਨਾ ਦੇ ਇਸ ਮਹਾਂ ਯੁੱਧ ਵਿੱਚ ਦਲੇਰ ਫੌਜੀ ਵਾਂਗ ਡਟ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਸਿਰਫ਼ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਹੀ ਸੂਬੇ ਦੇ ਹਿੱਤ ਸੁਰੱਖਿਅਤ ਹਨ।
ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਯੂਥ ਕਾਂਗਰਸੀ ਹਾਜ਼ਰ ਸਨ।
Punjab Post Daily Online Newspaper & Print Media