ਸੰਗਰੂਰ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿੰਡਾਂ ਅਤੇ ਸ਼ਹਿਰਾਂ ‘ਚ ਪ੍ਰਾਈਵੇਟ ਫਾਇਨਾਸ ਕੰਪਨੀਆਂ, ਬੈਕਾਂ
ਦੇ ਮੋਟੇ ਵਿਆਜ ਦੇ ਕਰਜ਼ਿਆਂ ਦੇ ਦਲਿਤ ਤੇ ਗਰੀਬ ਔਰਤ ਸਿਰ ਚੜੇ ਕਰਜ਼ਿਆਂ ਦੀ ਮੁਆਫ਼ੀ ਲਈ ਸੂਬੇ ਭਰ ਅੰਦਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਅੰਦੋਲਨ ਚਲਾਇਆ ਜਾਵੇਗਾ।ਜਿਸ ਤਹਿਤ ਪਹਿਲੇ ਪੜਾਅ ਵਿੱਚ 18 ਤੋਂ 25 ਮਈ ਤੱਕ ਪਿੰਡਾਂ, ਸ਼ਹਿਰਾਂ ਅੰਦਰ `ਕਰਜ਼ਾ ਮੁਕਤੀ ਚੇਤਨਾ` ਮੁਹਿੰਮ ਚਲਾਈ ਜਾਵੇਗੀ ਅਤੇ 26 ਮਈ ਨੂੰ ਜਿਲ੍ਹਿਆ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਮੰਗ ਕੀਤੀ ਜਾਵੇਗੀ ਵੱਡੇ ਅਮੀਰਾਂ ਦੀ ਤਰ੍ਹਾਂ ਗਰੀਬਾਂ ਦਾ ਕਰਜ਼ਾ ਵੀ ਮਾਫ਼ ਕੀਤਾ ਜਾਵੇ।ਹਰ ਤਰ੍ਹਾਂ ਦੀਆਂ ਕਿਸ਼ਤਾਂ ਦੀ ਵਸੂਲੀ ‘ਤੇ ਰੋਕ ਲਾਈ ਜਾਵੇ।ਕਿਸਾਨਾਂ ਦੀ ਤਰ੍ਹਾਂ ਦਲਿਤ ਗਰੀਬਾਂ ਨੂੰ ਰੁਜ਼ਗਾਰ ਲਈ 1-1 ਲੱਖ ਦੀ ਲਿਮਟ ਬਣਾ ਕੇ ਕਰਜ਼ਾ ਦਿੱਤਾ ਜਾਵੇ ਅਤੇ ਲੌਕਡਾਊਨ ਦੌਰਾਨ ਹਰ ਗਰੀਬ ਪਰਿਵਾਰ ਨੂੰ 10-10 ਹਜ਼ਾਰ ਪ੍ਰਤੀ ਪਰਿਵਾਰ ਮੁਆਵਜ਼ਾ ਅਤੇ 6 ਮਹੀਨੇ ਦਾ ਪੂਰਾ ਰਾਸ਼ਨ ਦਿੱਤਾ ਜਾਵੇ।
ਪ੍ਰੈਸ ਨੂੰ ਜਾਰੀ ਬਿਆਨ ਵਿੱਚ ਇਹ ਐਲ਼ਾਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ, ਸੂਬਾ ਸਕੱਤਰ ਕਾਮਰੇਡ ਹਰਵਿੰਦਰ ਸਿੰਘ ਸੇਮਾ, ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜ਼ਲੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਧਨਾਢ ਪੂੰਜੀਪਤੀ ਪੱਖੀ ਨੀਤੀਆਂ ਨੇ ਅਮੀਰੀ ਅਤੇ ਗਰੀਬੀ ਦੇ ਪਾੜੇ ਵਿੱਚ ਕਦੇ ਨਾ ਖ਼ਤਮ ਹੋਣ ਵਾਲਾ ਵਾਧਾ ਕਰ ਦਿੱਤਾ ਹੈ ਅਤੇ ਬੇਰੁਜ਼ਗਾਰੀ ਨੇ ਆਮ ਜਨਤਾ ਨੂੰ ਕਰਜ਼ਿਆਂ ਦੇ ਜਾਲ ਵਿੱਚ ਫਸਾ ਦਿੱਤਾ ਹੈ।ਉਹਨਾਂ ਕਿਹਾ ਕਿ ਇੱਕ ਹਫ਼ਤਾ `ਕਰਜ਼ਾ ਮੁਕਤੀ ਚੇਤਨਾ` ਮੁਹਿੰਮ ਚਲਾ ਕੇ 26 ਮਈ ਨੂੰ ਮਾਨਸਾ, ਬਠਿੰਡਾ, ਬਰਨਾਲਾ, ਸੰਗਰੂਰ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜਿਲ੍ਹਿਆਂ ਅੰਦਰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media