Wednesday, August 6, 2025
Breaking News

ਗੁਰਦਾਸਪੁਰ ਤੋਂ ਆਪ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਹਰਿੰਮਦਰ ਸਾਹਿਬ ਮੱਥਾ ਟੇਕ ਕੀਤਾ ਚੋਣ ਦਾ ਅਗਾਜ਼

PPN12302
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਮੱਥਾਂ ਟੇਕਿਆ ਅਤੇ ਆਪਣੀ ਚੋਣ ਮੁੰਹਿਮ ਦਾ ਅਗਾਜ਼ ਕੀਤਾ ਗਿਆ । ਇਸ ਮੌਕੇ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਹੋਇਆ ਕਿਹਾ ਕਿ ਉਨ੍ਹਾਂ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਅਤੇ ਸਿੱਖ ਕੌਮ ਦੀ ਸਰਵ ਉੱਚ ਅਦਾਲਤ ਸ਼ੀ ਅਕਾਲ ਤੱਖਤ ਤੇ ਨਮਸ਼ਤਕ ਹੋਏ ਅਤੇ ਵਾਹਿਗੁਰੂ ਅਗੇ ਜੋਦੜੀ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਸ਼ਕਤੀ ਦੇਵੇ ਤਾ ਜੋ ਉਹ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾ ਕੇ ਲੋਕ ਸੇਵਾਂ ਕਰ ਸਕਣ ਉਨ੍ਹਾਂ ਕਿਹਾ ਕਿ ਅੱਜ ਦੇ ਲੀਡਰਾਂ ਦਾ ਸਿਆਸਤ ਵਿਚ ਆਉਣ ਦਾ ਮਨੋਰਥ ਸਰਕਾਰੀ ਖਜਾਨਾਂ ਲੁੱਟਣਾ ਹੈ। ਜਿਸ ਕਾਰਨ ਦੇਸ਼ ਦੀ ਜਨਤਾ ਦਾ ਸਿਆਸਤਦਾਨਾਂ ਤੋਂ ਭਰੋਸ਼ਾਂ ਉੱਠਦਾ ਜਾ ਰਿਹਾ ਹੈ। ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਦੇਸ਼ ਦੀ ਜਨਤਾਂ ਭ੍ਰਿਸ਼ਟ ਲੀਡਰਾਂ ਤੋਂ ਤੰਗ ਆ ਚੁੱਕੀ ਹੈ ਅਤੇ ਬਦਲ ਚਾਹੁੰਦੀ ਹੈ। ਇਸ ਮੇਕੇ ਤੇ ਤਰਲੋਚਨ ਸਿੰ ਤੁੜ ਸਾਬਕਾ ਪਾਰਲੀਮੈਂਟ ਮੈਬਰ, ਮੋਹਨ ਸਿੰਘ ਸਠਿਆਲਾ ਸਾਬਕਾ ਵਿਧਾਇਕ, ਬਲਜੀਤ ਸਿੰਘ ਲੋਗੌਵਾਲ ਇਲੈਕਸ਼ਨ ਇੰਚਾਰਜ਼ ਗੁਰਦਾਸਪੁਰ, ਰਮੇਸ਼ ਗੁੱਪਤਾਂ ਕਨਵੀਨਰ ਗੁਰਦਾਸਪੁਰ ਆਦਿ ਹਾਜਿਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply