ਸੰਗਰੂਰ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ -19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਭਰ ਵਿੱਚ ਕਰਫਿਊ ਲਗਾਇਆ ਗਿਆ ਹੈ।ਲੋਕਾਂ ਦੀਆਂ
ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਕੁੱਝ ਛੋਟਾਂ ਦਿੱਤੀਆਂ ਗਈਆਂ ਹਨ।ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਾਸਕ ਪਹਿਨਣ, ਉਚਿਤ ਸਮਾਜਿਕ ਦੂਰੀ ਰੱਖਣ ਅਤੇ ਜਨਤਕ ਥਾਵਾਂ `ਤੇ ਥੁੱਕਣ ਦੀ ਮਨਾਹੀ ਕੀਤੀ ਗਈ ਹੈ ।
ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਹ ਜ਼ਰੂਰੀ ਹੈ ਕਿ ਹਰ ਵਿਅਕਤੀ ਜਨਤਕ ਥਾਵਾਂ ਤੇ ਜਾਣ ਸਮੇਂ ਮਾਸਕ ਪਹਿਨੇ ਉਚਿਤ ਸਮਾਜਿਕ ਦੂਰੀ ਰੱਖੇ ਅਤੇ ਜਨਤਕ ਥਾਵਾਂ ਤੇ ਥੁੱਕਣ ਤੋਂ ਗੁਰੇਜ਼ ਕਰੇ।ਜਿਨ੍ਹਾਂ ਵਿਅਕਤੀਆਂ ਨੂੰ ਵਿਭਾਗ ਵਲੋਂ ਇਕਾਂਤਵਾਸ ਕੀਤਾ ਗਿਆ ਹੈ, ਉਹ ਇਕਾਂਤਵਾਸ ਦੀ ਪਾਲਣਾ ਕਰਨ।ਥੋਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 200 ਰੁਪਏ, ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 500 ਰੁਪਏ ਅਤੇ ਜਨਤਕ ਥਾਂ ‘ਤੇ ਥੁੱਕਣ ਵਾਲੇ ਵਿਅਕਤੀ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਲਈ ਬੀ.ਡੀ.ਪੀ.ਓ ਨਾਇਬ ਤਹਿਸੀਲਦਾਰ ਅਤੇ ਪੰਜਾਬ ਪੁਲਿਸ ਦੇ ਏ.ਐਸ.ਆਈ ਦੇ ਅਹੁੱਦੇ ਤੋਂ ਉਪਰਲੇ ਤੇ ਮਿਊਸਪਲ ਕਾਰਪੋਰੇਸ਼ਨਾਂ ਦੇ ਅਧਿਕਾਰਤ ਕੀਤੇ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media