ਸ੍ਰੀ ਮੁਕਤਸਰ ਸਾਹਿਬ, 18 ਮਈ (ਪੰਜਾਬ ਪੋਸਟ ਬਿਊਰੋ) – ਰੀਤੀ ਰਿਵਾਜਾਂ ਦੇ ਚੱਲਦਿਆਂ ਕਈ ਲੋਕ ਸਮਾਜ ਵਿੱਚ ਆਪਣੀ ਵਾਹ-ਵਾਹ ਖੱਟਣ ਲਈ ਫਾਲਤੂ ਦਾ ਖਰਚਾ ਕਰਕੇ ਕਰਜ਼ੇ ਦੇ ਬੋਝ ਥੱਲੇ ਆ ਕੇ ਆਪਣੀ ਪ੍ਰਗਤੀ ਦੇ ਰਾਹ ਵਿੱਚ ਸਦਾ ਲਈ ਰੋੜਾ ਬਣ ਜਾਂਦੇ ਹਨ।
ਸ੍ਰੀ ਮੁਕਤਸਰ ਸਾਹਿਬ ਦੇ ਲੜਕੇ ਵਨੀਤ ਬਾਂਸਲ ਪੁੱਤਰ ਸੁਖਦੇਵ ਬਾਂਸਲ ਨੇ ਬੀਤੀ ਦਿਨੀ ਗੋਨਿਆਣਾ ਮੰਡੀ ਦੀ ਵਸਨੀਕ ਮੀਨੂ ਪੁੱਤਰੀ ਰਮੇਸ਼ ਕੁਮਾਰ ਨਾਲ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਬਹੁਤ ਹੀ ਸਾਦੇ ਢੰਗ ਨਾਲ ਵਿਆਹ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।
ਕਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਿਨ੍ਹਾ ਇਕੱਠ ਕੀਤੇ ਵਿਆਹ ਵਿੱਚ ਕੇਵਲ ਲੜਕੇ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਹੀ ਸ਼ਾਮਲ ਸਨ।
ਆਪਣੇ ਮਾਪਿਆਂ ਦਾ ਅਸ਼ੀਰਵਾਦ ਲੈਂਦਿਆਂ ਇਸ ਨਵ ਵਿਆਹੀ ਜੋੜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਫਾਲਤੂ ਦੇ ਖਰਚਿਆਂ ਤੋਂ ਬਚਣ ਲਈ ਉਹ ਰੀਤੀ ਰਿਵਾਜ਼ਾਂ ਮੁਤਾਬਿਕ ਸਾਦੇ ਢੰਗ ਨਾਲ ਵਿਆਹ ਦੀਆਂ ਰਸਮਾਂ ਪੂਰੀਆਂ ਕਰਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …