Sunday, November 15, 2026

ਜਗਵਿੰਦਰਜੀਤ ਸਿੰਘ ਗਰੇਵਾਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁੱਦਾ ਸੰਭਾਲਿਆ

ਤਰਨ ਤਾਰਨ, 19 ਮਈ (ਪੰਜਾਬ ਪੋਸਟ ਬਿਊਰੋ) – ਜਗਵਿੰਦਰਜੀਤ ਸਿੰਘ ਗਰੇਵਾਲ ਪੀ.ਸੀ.ਐਸ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਗੁਰੂ ਸਾਹਿਬਾਨ ਵਲੋਂ ਵਰੋਸਾਈ ਧਰਤੀ ‘ਤੇ ਦੁਬਾਰਾ ਕੰਮ ਕਰਨ ਦਾ ਮੌਕਾ ਮਿਲਿਆ ਹੈ।ਉਹਨਾਂ ਕਿਹਾ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਸਰਕਾਰ ਦੁਆਰਾ ਦਿੱਤੇ ਗਏ ਟੀਚਿਆਂ ਨੂੰ ਸਮੇਂ-ਸਿਰ ਮੁਕੰਮਲ ਕਰਦੇ ਹੋਏ, ਇਹਨਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪੁੱਜਦਾ ਕਰਨਗੇ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …