Sunday, April 19, 2026

ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਾਲਿਆਂ ਦੇ ਲਏ ਗਏ 63 ਨਵੇਂ ਸੈਂਪਲ – ਸਿਵਲ ਸਰਜਨ

ਹੁਸ਼ਿਆਰਪੁਰ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ 63 ਨਵੇਂ ਸੈਂਪਲ ਲਏ ਗਏ ਹਨ।ਉਨਾਂ ਦੱਸਿਆ ਕਿ ਹੁਣ ਤੱਕ 1594 ਸੈਂਪਲ ਲਏ ਜਾ ਚੁੱਕੇ ਹਨ।ਜਿਨਾਂ ਵਿਚੋਂ 1380 ਸੈਂਪਲ ਨੈਗੇਟਿਵ ਹਨ ਅਤੇ 92 ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 26 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ ਜ਼ਿਲੇ ਵਿੱਚ 96 ਕੋਰੋਨਾ ਪੋਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ।
              ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ `ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਤਰਾਂ ਜਨਤਕ ਸਥਾਨਾਂ `ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜੁਰਮਾਨਾ ਕੀਤਾ ਜਾਵੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …