ਮਾਨਸਾ, 19 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ’ਚ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ ਅੱਜ 2 ਵਿਅਕਤੀਆਂ ਨੂੰ ਛੁੱਟੀ ਦੇ ਦਿੱਤੀ
ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ’ਚੋਂ ਇਕ ਮਰੀਜ਼ ਦਿੱਲੀ ਤੋਂ ਆਇਆ ਸੀ ਅਤੇ ਦੂਸਰਾ ਨੋਇਡਾ ਵਿਖੇ ਕੰਮ ਕਰਦਾ ਸੀ।ਇਨ੍ਹਾਂ ਵਿਅਕਤੀਆਂ ਨੂੰ ਇਕਾਂਤਵਾਸ ਕਰਨ ਤੋਂ ਬਾਅਦ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ 2 ਮਰੀਜ਼ਾਂ ਨੂੰ ਡਿਸਚਾਰਜ਼ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਘਰਾਂ ਵਿੱਚ ਘੱਟ ਤੋਂ ਘੱਟ 10 ਦਿਨ ਲਈ ਇਕਾਂਤਵਾਸ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ, ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਤਕਲੀਫ਼ ਹੁੰਦੀ ਹੈ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇੰਨਾਂ ਦਾ ਰੋਜ਼ਾਨਾ ਚੈਕਅਪ ਕੀਤਾ ਜਾਇਆ ਕਰੇਗਾ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਨਸਾ ਵਿੱਚ ਕੋਰੋਨਾ ਪਾਜ਼ਟਿਵ ਕੇਸ 33 ਹਨ, ਜਿੰਨ੍ਹਾਂ ਵਿਚੋਂ ਹੁਣ ਕੁੱਲ 21 ਮਰੀਜ਼ਾਂ ਨੂੰ ਡਿਸਚਾਰਜ਼ ਕਰ ਦਿੱਤਾ ਗਿਆ ਹੈ ਅਤੇ 12 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਚੱਲ ਰਿਹਾ ਹੈ, ਜਿੰਨ੍ਹਾਂ ਦੀ ਦੇਖ ਰੇਖ ਮਾਹਿਰ ਡਾਕਟਰਾਂ ਦੁਆਰਾ ਕੀਤੀ ਜਾ ਰਹੀ ਹੈ।ਬਲਾਕ ਖਿਆਲਾ ਕਲਾਂ ਵਿਖੇ 17 ਮਈ ਨੂੰ ਪੁਲਿਸ ਮੁਲਾਜ਼ਮ, ਲੇਬਰ ਆਦਿ ਵਿਅਕਤੀਆਂ ਦੇ 56 ਸੈਂਪਲ ਲੈ ਕੇ ਭੇਜੇ ਗਏ ਸਨ, ਜਿੰਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media