Thursday, March 26, 2026

ਕਮਾਡੈਂਟ ਧਾਲੀਵਾਲ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ

ਪਟਿਆਲਾ, 19 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਕੋਵਿਡ-19 ਮਹਾਂਮਾਰੀ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਡੀ.ਜੀ.ਪੀ ਵੀ.ਕੇ ਭਾਵੜਾ ਵਲੋਂ ਜ਼ਿਲ੍ਹਾ ਪਟਿਆਲਾ ਦੇ ਕਮਾਡੈਂਟ ਰਾਏ ਸਿੰਘ ਧਾਲੀਵਾਲ ਨੂੰ ਡੀ.ਜੀ ਪੰਜਾਬ ਹੋਮ ਗਾਰਡਜ਼ ਕੋਮੈਂਡੇਂਸਨ ਡਿਸਕ ਲਈ ਚੁਣਿਆ ਗਿਆ ਹੈ।ਜ਼ਿਕਰਯੋਗ ਹੈ ਕਿ ਕਮਾਡੈਂਟ ਧਾਲੀਵਾਲ ਨੂੰ ਪਹਿਲਾਂ ਵੀ ਭਾਰਤ ਦੇ ਰਾਸ਼ਟਰਪਤੀ ਵਲੋਂ ਚੰਗੀਆਂ ਸੇਵਾਵਾਂ ਬਦਲੇ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਹੋਰ ਕਈ ਡੀ.ਜੀ.ਪੀ ਵਲੋਂ ਵੀ ਪ੍ਰਸ਼ੰਸਾ ਪੱਤਰ ਅਤੇ ਨਕਦ ਇਨਾਮ ਦਿੱਤੇ ਗਏ ਹਨ।
               ਜ਼ਿਕਰਯੋਗ ਹੈ ਕਿ ਡੀ.ਜੀ.ਪੀ ਵੀ.ਕੇ ਭਾਵੜਾ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਮੁਹਰਲੀ ਕਤਾਰ ਵਿੱਚ ਬੇਖ਼ੌਫ ਅਤੇ ਦਲੇਰੀ ਨਾਲ ਕੰਮ ਕਰ ਰਹੇ ਪੰਜਾਬ ਦੇ 31 ਹੋਮ ਗਾਰਡਜ਼ ਕਰਮਚਾਰੀ 23 ਵਲੰਟੀਅਰ ਅਤੇ 25 ਸਿਵਲ ਡਿਫੈਂਸ ਕਰਮਚਾਰੀਆਂ ਨੂੰ ਵੀ ਸਨਮਾਨ ਦੇਣ ਲਈ ਚੁਣਿਆ ਹੈ।ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਜਵਾਨਾਂ ਵਲੋਂ ਇਸ ਵਿਲੱਖਣ ਸਨਮਾਨ ਲਈ ਡੀ.ਜੀ.ਪੀ ਭਾਵੜਾ ਦਾ ਸਮੁੱਚੇ ਤੌਰ ‘ਤੇ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਦੀ ਕਮਾਂਡ ਅਧੀਨ ਵੱਧ ਤੋਂ ਵੱਧ ਅਨੁਸ਼ਾਸਨ ਵਿੱਚ ਰਹਿ ਕੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਦਾ ਭਰੋਸਾ ਵੀ ਦਿਵਾਇਆ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …