ਸ੍ਰੀ ਮੁਕਤਸਰ ਸਾਹਿਬ, 19 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਅਪਡੇਟਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ
ਮੁਕਤਸਰ ਸਾਹਿਬ ਨੇ ਦੱਸਿਆ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਤੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ।
ਉਹਨਾਂ ਅੱਗੇ ਦੱਸਿਆ ਕਿ ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ 3 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਅਤੇ ਬਾਕੀ 165 ਸੈਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦਸਿਆਂ ਕਿ ਅੱਜ ਵੀ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾ ਵਿਚ ਬਣਾਏ ਫਲ਼ੁ ਕਾਰਨਰਾਂ ਤੋਂ 74 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ।ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 1701 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 1470 ਦੀ ਰਿਪੋਰਟ ਨੈਗੇਟਿਵ ਅਤੇ 66 ਮਰੀਜ਼ ਪਾਜ਼ੇਟਿਵ ਆਏ ਸਨ, ਬਾਕੀ 165 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 66 ਕੇਸ ਪਜ਼ਟਿਵ ਆਏ ਹਨ।ਜਿਨ੍ਹਾਂ ਵਿਚੋਂ 50 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਬਾਕੀ 16 ਮਰੀਜ਼ ਕੋਵਿਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਿਲ ਹਨ।
ਡਾ. ਰੰਜੂ ਸਿੰਗਲਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀ ਸਕਰੀਨਿੰਗ ਦਾ ਕੰਮ ਚੱਲ ਰਿਹਾ ਹੈ।ਹੋਰ ਰਾਜਾਂ ਤੋਂ ਵੀ ਆਉਣ ਵਾਲੇ ਵਸਨੀਕਾਂ ਅਤੇ ਯਾਤਰੀਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ।
ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੋਵਲ ਕੋਰੋਨਾ ਵਾਇਰਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ।ਇਸ ਸਮੇਂ ਦੀਪਕ ਕੁਮਾਰ ਡੀ.ਪੀ.ਐਮ, ਗੁਰਤੇਜ਼ ਸਿੰਘ ਅਤੇ ਵਿਨੋਦ ਖੁਰਾਣਾ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media